ਹੁਸ਼ਿਆਰਪੁਰ (ਅਮਰੀਕ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ । ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ ਨੇ ਗੜ੍ਹ
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਦੇਵ ਸਿੰਘ ਨੇ ਕਿਹਾ ਕਿ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਇਹ ਮੀਟਿੰਗ ਹੋਈ ਹੈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਪ੍ਰਧਾਨ ਜੀ ਜਲਦ ਹੀ ਆਪਣੇ ਅਹੁਦੇ 'ਤੇ ਵਾਪਸ ਮੁੜ ਆਉਣ। ਉਨ੍ਹਾਂ ਕਿਹਾ ਕਿ ਧਾਮੀ ਦੀ ਸਾਫ਼-ਸੁਥਰੇ ਅਕਸ ਕਾਰਨ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਅਸੀਂ ਵੀ ਇਹੀ ਅਰਦਾਸ ਪਰਮ ਪਿਤਾ ਪਰਮਾਤਮਾ ਅੱਗੇ ਕਰਦੇ ਹਾਂ ਕਿ ਹਰਜਿੰਦਰ ਸਿੰਘ ਧਾਮੀ ਆਉਣ ਵਾਲੇ ਦਿਨਾਂ ਵਿੱਚ ਵਾਪਸ ਮੁੜ ਪੰਥ ਦੀਆਂ ਸੇਵਾਵਾਂ ਕਰਨਗੇ। ਜੇਕਰ ਮੀਟਿੰਗ ਦੀ ਗੱਲ ਕੀਤੀ ਜਾਵੇ ਤਾਂ ਧਾਮੀ ਅਤੇ ਪੰਜ ਮੈਂਬਰਾਂ ਦੇ ਵਿੱਚ ਕਰੀਬ ਇਕ ਘੰਟਾ 10 ਮਿੰਟ ਚੱਲੀ।

ਇਹ ਵੀ ਪੜ੍ਹੋ : ਫਿਲੌਰ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ੇ ਦੀ ਕਮਾਈ ਨਾਲ ਬਣਾਏ ਢਾਹ ਦਿੱਤੇ ਘਰ
ਇਸ ਮੀਟਿੰਗ ਦੇ ਵਿੱਚ ਫਿਲਹਾਲ ਅੱਜ ਤੱਕ ਕੋਈ ਫ਼ੈਸਲਾ ਨਹੀਂ ਹੋ ਪਾਇਆ ਹੈ ਪਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੇ ਵਿੱਚ ਬੜੇ ਹੀ ਸੁਖਾਵੇਂ ਢੰਗ ਦੇ ਨਾਲ ਗੱਲ ਹੋਈ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਹੋ ਸਕਦਾ ਹੈ ਹਰਜਿੰਦਰ ਸਿੰਘ ਧਾਮੀ ਆਪਣਾ ਫ਼ੈਸਲਾ ਬਦਲ ਕੇ ਮੁੜ ਆਪਣੇ ਅਹੁਦੇ 'ਤੇ ਬਿਰਾਜਮਾਨ ਹੋਣ ਅਤੇ ਪੰਥ ਦੀਆਂ ਸੇਵਾਵਾਂ ਚਾਲੂ ਰੱਖਣ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੇ ਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੀ ਮੁਲਾਕਾਤ ਇਕ ਘੰਟੇ ਤੋਂ ਵੱਧ ਚੱਲੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੱਕ ਦੀ ਟੱਕਰ ਨਾਲ ਐਕਟਿਵਾ ਸਵਾਰ 2 ਔਰਤਾਂ ਜ਼ਖਮੀ
NEXT STORY