ਫਰੀਦਕੋਟ (ਜਗਤਾਰ) - ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ 'ਤੇ ਗੰਭੀਰ ਦੋਸ਼ ਲਗਾਏ ਹਨ। ਦਾਦੂਵਾਲ ਦਾ ਕਹਿਣਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਚ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ, ਜੋ ਬੇਨਕਾਬ ਸਾਬਿਤ ਹੋਈ ਹੈ। ਇਸੇ ਕਾਰਨ ਸੁਖਬੀਰ ਬਾਦਲ ਹੁਣ ਉਨ੍ਹਾਂ ਦਾ ਕਤਲ ਕਰਨ ਦੀ ਸਾਜਿਸ਼ ਬਣਾ ਰਿਹਾ ਹੈ।
ਦਾਦੂਵਾਲ ਨੇ ਬਠਿੰਡਾ ਦੇ ਆਈ.ਜੀ. ਨੂੰ ਮੰਗ ਪੱਤਰ ਸੌਂਪਦੇ ਹੋਏ ਉਨ੍ਹਾਂ ਦਾ ਕਤਲ ਕਰਨ ਦੀ ਸਾਜਿਸ਼ ਕਰਨ ਵਾਲਿਆ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਬੈਂਕ ’ਚੋਂ ਲੋਨ ਦਿਵਾਉਣ ਦੇ ਨਾਂ ’ਤੇ ਠੱਗੇ 60 ਹਜ਼ਾਰ ਰੁਪਏ
NEXT STORY