ਚੰਡੀਗੜ੍ਹ (ਭੁੱਲਰ)— ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਬਣਾਈ ਗਈ 'ਸਿਟ' ਦੀ ਹੁਣ ਤੱਕ ਦੀ ਕਾਰਵਾਈ 'ਤੇ ਤਸੱਲੀ ਪ੍ਰਗਟ ਕਰਦਿਆਂ ਬਰਗਾੜੀ ਮੋਰਚੇ ਦੇ ਆਗੂ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅੱਗੇ ਵੀ ਇਸੇ ਤਰ੍ਹਾਂ ਸਹੀ ਜਾਂਚ ਚੱਲੀ ਤਾਂ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵੀ ਛੇਤੀ ਹੀ ਜੇਲ ਦੀਆਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 'ਸਿਟ' ਵੱਲੋਂ ਈਮਾਨਦਾਰੀ ਨਾਲ ਕੀਤੀ ਜਾਂਚ ਦਾ ਹੀ ਸਿੱਟਾ ਹੈ ਕਿ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਤੋਂ ਬਾਅਦ ਗੋਲੀਕਾਂਡ ਦੀ ਕਾਰਵਾਈ ਨਾਲ ਜੁੜੇ ਵੱਡੇ ਪੁਲਸ ਅਫਸਰ ਆਈ. ਜੀ. ਪਰਮਰਾਜ ਉਮਰਾਨੰਗਲ ਦੀ ਗ੍ਰਿਫਤਾਰੀ ਸੰਭਵ ਹੋਈ ਹੈ। ਮੋਰਚੇ ਦੇ ਦਬਾਅ ਕਾਰਨ ਹੀ ਮੁੱਖ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਹੋ ਰਹੀ ਹੈ।
ਦਾਦੂਵਾਲ ਨੇ ਕਿਹਾ ਕਿ ਜਾਂਚ 'ਚ ਇਹ ਗੱਲ ਵੀ ਸਾਹਮਣੇ ਆ ਗਈ ਹੈ ਕਿ ਗੋਲੀਕਾਂਡ 'ਚ ਸ਼ਾਮਲ ਪੁਲਸ ਅਫਸਰਾਂ ਨੇ ਸਬੂਤ ਮਿਟਾਉਣ ਦੇ ਯਤਨ ਕੀਤੇ ਅਤੇ ਸਿੱਖ ਸੰਗਠਨਾਂ 'ਤੇ ਝੂਠੇ ਦੋਸ਼ ਲਾਉਣ ਦਾ ਯਤਨ ਕੀਤਾ ਸੀ ਜਦਕਿ ਬਰਗਾੜੀ ਬੇਅਦਬੀ ਤੋਂ ਬਾਅਦ ਸਿੱਖ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤ ਸੀ ਅਤੇ ਪੁਲਸ 'ਤੇ ਕਿਸੇ ਤਰ੍ਹਾਂ ਦਾ ਵੀ ਜਵਾਬੀ ਹਮਲਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਬਾਦਲ ਵੀ ਹੁਣ ਗੋਲੀਕਾਂਡ ਦੀ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਗਰਾਫ 'ਚ ਆ ਰਹੀ ਗਿਰਾਵਟ ਕਾਰਨ ਗਲਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੇ ਹਨ।
ਵਿਆਹ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 2 ਦੀ ਮੌਤ (ਤਸਵੀਰਾਂ)
NEXT STORY