ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮੁੱਖ ਬੁਲਾਰਨ ਪ੍ਰੋ. ਬਲਜਿੰਦਰ ਕੌਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਹੱਥ 'ਚੋਂ ਖਿਸਕਦਿਆਂ ਹੀ ਬਾਦਲਾਂ ਨੂੰ ਪਾਣੀ, ਪੰਜਾਬੀ ਬੋਲਦੇ ਇਲਾਕੇ, ਐੱਸ. ਵਾਈ. ਐੱਲ. ਅਤੇ ਚੰਡੀਗੜ੍ਹ ਵਰਗੇ ਮੁੱਦੇ ਯਾਦ ਆ ਜਾਂਦੇ ਹਨ। ਪ੍ਰਕਾਸ਼ ਸਿੰਘ ਬਾਦਲ ਵਲੋਂ ਮਾਘੀ ਦੇ ਮੇਲੇ ਦੌਰਾਨ ਦਿੱਤੇ ਭਾਸ਼ਣ 'ਤੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਦਲ ਸਟੇਜਾਂ ਤੋਂ ਖੜ੍ਹ ਕੇ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਹਨ, ਜੇਕਰ ਸਿਆਸੀ ਰੋਟੀਆਂ ਨਾ ਸੇਕ ਕੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਤਾਂ ਇਹ ਕਦੋਂ ਦੇ ਹੱਲ ਹੋ ਜਾਂਦੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਪੰਜਾਬ ਦੀ ਹੋਈ ਦੁਰਦਸ਼ਾ ਲਈ ਬਰਾਬਰ ਦੇ ਜ਼ਿੰਮੇਵਾਰ ਹਨ। ਉਨ੍ਹਾਂ ਪੁੱਛਿਆ ਕਿ ਸੱਤਾ ਵਿਚੋਂ ਬਾਹਰ ਹੁੰਦਿਆਂ ਹੀ ਬਾਦਲਾਂ ਨੂੰ ਪੰਜਾਬ ਦੇ ਮੁੱਦੇ ਕਿਉਂ ਯਾਦ ਆਉਂਦੇ ਹਨ।
ਜਾਖੜ ਅਤੇ ਬਾਜਵਾ ਵਿਚਕਾਰ ਗੁਰਦਾਸਪੁਰ ਸੀਟ ’ਤੇ ਘਮਸਾਨ
NEXT STORY