ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਦੇ ਪਿੰਡ ਜਗਾਰਾਮ ਤੀਰਥ 'ਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਬਲਜਿੰਦਰ ਕੌਰ ਨੇ ਦਾਅਵਾ ਕੀਤਾ ਹੈ ਕਿ ਜੇਕਰ ਅਮਨ-ਕਾਨੂੰਨ ਨਾਲ ਵੋਟਾਂ ਪੈਂਦੀਆਂ ਹਨ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਹਾਸਲ ਕਰਨਗੇ। ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਜਿਵੇਂ ਉਮੀਦਵਾਰਾਂ ਦੀ ਨਾਮਜ਼ਦਗੀ ਦੌਰਾਨ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਕੀਤੀ ਸੀ, ਇਸੇ ਤਰ੍ਹਾਂ ਚੋਣਾਂ ਵੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ 'ਚ ਡਰ ਅਤੇ ਸਹਿਮ ਦਾ ਮਾਹੌਲ ਹੈ, ਜਿਸ ਕਾਰਨ ਵੋਟਾਂ ਪੈਣ ਦੀ ਰਫਤਾਰ ਢਿੱਲੀ ਨਜ਼ਰ ਆ ਰਹੀ ਹੈ।
ਬਠਿੰਡਾ : ਅਕਾਲੀ ਦਲ ਵਲੋਂ ਕਾਂਗਰਸ 'ਤੇ ਬੂਥ ਕੈਪਚਰਿੰਗ ਦੇ ਦੋਸ਼
NEXT STORY