ਤਲਵੰਡੀ ਸਾਬੋ (ਮਨੀਸ਼): ਪੰਜਾਬ ’ਚ ਭਾਜਪਾ ਆਗੂਆਂ ਦੇ ਵੱਧ ਰਿਹਾ ਵਿਰੋਧ ਨੂੰ ਆਪ ਦੀ ਵਿਧਾਇਕ ਬਲਜਿੰਦਰ ਕੌਰ ਨੇ ਭਾਜਪਾ ਵਲੋਂ ਖ਼ੁਦ ਪੈਦਾ ਵਿਰੋਧ ਕੀਤਾ ਦੱਸਿਆ ਹੈ।ਵਿਧਾਇਕਾ ਬਲਜਿੰਦਰ ਕੌਰ ਨੇ ਕਿਸਾਨਾਂ ਤੇ ਦਰਜ ਕੀਤੇ ਜਾ ਰਹੇ ਮਾਮਲਿਆਂ ’ਚ ਵੀ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਜਦੋਂਕਿ ਬਲਜਿੰਦਰ ਕੌਰ ਨੇ ਕਿਸਾਨਾਂ ਦੀਆਂ ਸੰਘਰਸ਼ ਦੌਰਾਨ ਹੋ ਰਹੀਆਂ ਮੌਤਾਂ ’ਤੇ ਮੋਦੀ ਸਰਕਾਰ ਨੂੰ ਜਿੰਮੇਵਾਰ ਦੱਸਿਆ।
ਇਹ ਵੀ ਪੜ੍ਹੋ: ਅਸ਼ਵਨੀ ਸ਼ਰਮਾ ਦੇ ਸੰਗਰੂਰ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਦਾ ਵਿਰੋਧ, ਤੋੜੇ ਬੈਰੀਕੇਡ
ਆਮ ਆਦਮੀ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਦੇ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਆਗੂ ਬਲਜਿੰਦਰ ਕੌਰ ਨੇ ਕਿਸਾਨੀ ਸੰਘਰਸ਼ ਦੌਰਾਨ ਲਗਤਾਰ ਵਧ ਰਹੀਆਂ ਕਿਸਾਨਾਂ ਦੀਆਂ ਮੌਤਾ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਸਾਨ ਦੀਆਂ ਮੌਤਾਂ ਦਾ ਜ਼ਿੰਮੇਵਾਰ ਮੋਦੀ ਸਰਕਾਰ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਸ਼ਹਾਦਤ ਦੇ ਰਹੇ ਹਨ ਪਰ ਮੋਦੀ ਸਰਕਾਰ ਕੋਈ ਹੱਲ ਨਹੀਂ ਕਰ ਰਹੀ। ਭਾਜਪਾ ਆਗੂਆਂ ਦੇ ਪੰਜਾਬ ’ਚ ਹੋ ਰਹੇ ਵਿਰੋਧ ਤੇ ਬਲਜਿੰਦਰ ਕੌਰ ਨੇ ਕਿਹਾ ਕਿ ਭਾਜਪਾ ਨੇ ਆਪਣਾ ਵਿਰੋਧ ਕਿਸਾਨਾਂ ਲਈ ਕਾਲੇ ਕਾਨੂੰਨ ਲਿਆ ਕੇ ਖ਼ੁਦ ਪੈਦਾ ਕੀਤਾ ਹੈ। ਆਪ ਵਿਧਾਇਕ ਨੇ ਕਿਸਾਨਾਂ ਤੇ ਦਰਜ ਕੀਤੇ ਜਾ ਰਹੇ ਮਾਮਲਿਆਂ ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਹਰ ਤਰ੍ਹਾਂ ਦੇ ਕਹਿਰ ਢਾਹ ਰਹੀ ਹੈ ਪਰ ਕਿਸਾਨ ਖੇਤੀ ਕਾਨੂੰਨ ਵਾਪਸ ਕਰਵਾ ਕੇ ਹੀ ਮੁੜਣਗੇ।
ਇਹ ਵੀ ਪੜ੍ਹੋ: ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਮੋਦੀ ਸਰਕਾਰ ਵਿਰੁੱਧ ਨੰਗੇ ਧੜ ਉਤਰੇ ਨੌਜਵਾਨ, ਅੱਧਾ ਦਰਜਨ ਪਿੰਡਾਂ ਵਿਚ ਲੋਕਾਂ ਨੇ ਕੀਤੇ ਰੋਸ ਪ੍ਰਦਰਸ਼ਨ
NEXT STORY