ਬਠਿੰਡਾ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬੁਲਾਰਾ ਬਲਜਿੰਦਰ ਕੌਰ ਨੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਦੀ ਸ਼ਿਕਾਇਤ ਕਰਨ ਵਾਲੀ ਮਹਿਲਾ ਅਫਸਰ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਆਸ਼ਾ ਕੁਮਾਰੀ ਵਲੋਂ ਇਸ ਮਾਮਲੇ 'ਤੇ ਦਿੱਤੇ ਬਿਆਨ 'ਤੇ ਬੋਲਦੇ ਹੋਏ ਬਲਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਮੰਤਰੀ ਖਿਲਾਫ ਕਾਰਵਾਈ ਕਰਵਾ ਕੇ ਮਹਿਲਾ ਅਫਸਰ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ।
ਪਾਰਟੀ 'ਚ ਚੱਲ ਰਹੇ ਕਾਟੋ-ਕਲੇਸ਼ 'ਤੇ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਖਹਿਰਾ ਪ੍ਰਤੀ ਪਾਰਟੀ ਦਾ ਸ਼ੁਰੂ ਤੋਂ ਹੀ ਨਰਮ ਸਟੈਂਡ ਰਿਹਾ ਹੈ ਅਤੇ ਉਨ੍ਹਾਂ ਨੂੰ ਮਨਾ ਲਿਆ ਜਾਵੇਗਾ ਕਿਉਂਕਿ ਲੋਕ ਚਾਹੁੰਦੇ ਹਨ ਕਿ ਅਸੀਂ ਸਾਰੇ ਇਕੱਠੇ ਹੋ ਕੇ ਉਨ੍ਹਾਂ ਦੇ ਮੁੱਦੇ ਚੁੱਕੀਏ। ਉਨ੍ਹਾਂ ਖਹਿਰਾ ਦੇ ਕੰਮ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਾਥੀ ਦੱਸਿਆ।
ਇਸ ਦੇ ਨਾਲ ਹੀ 'ਆਪ' ਵਿਧਾਇਕਾ ਨੇ ਅੰਮ੍ਰਿਤਸਰ ਰੇਲ ਹਾਦਸੇ ਲਈ ਪ੍ਰਸ਼ਾਸਨ ਨੂੰ ਜ਼ਿਮੇਵਾਰ ਦੱਸਿਆ। ਪੰਜਾਬ ਸਰਕਾਰ ਵਲੋਂ ਬਣਾਈ ਗਈ ਜਾਂਚ ਕਮੇਟੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਬਲਜਿੰਦਰ ਕੌਰ ਨੇ ਪੀੜਤ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮਦਦ ਰਾਸ਼ੀ ਨੂੰ ਵੀ ਘੱਟ ਦੱਸਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਰਿਮਾਂਡ ਖਤਮ ਹੋਣ ਤੋਂ ਬਾਅਦ ਕਸ਼ਮੀਰੀ ਅੱਤਵਾਦੀਆਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼
NEXT STORY