ਤਲਵੰਡੀ ਸਾਬੋ(ਮੁਨੀਸ਼)— ਪੰਜਾਬ ਵਿਚ ਜਿੱਥੇ ਹਰ ਪਾਸੇ ਵਿਆਹਾਂ ਦਾ ਸੀਜ਼ਨ ਹੈ ਉਥੇ ਹੀ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ ਨੇ ਵੀ ਇਸ ਸੀਜ਼ਨ ਦਾ ਲਾਹਾ ਲੈਂਦਿਆਂ ਆਪਣੇ ਵਿਆਹ ਦੀ ਤਰੀਕ ਪੱਕੀ ਕਰ ਲਈ ਹੈ। ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕਾ ਰੁਪਿੰਦਰ ਕੌਰ ਰੂਬੀ ਤੋਂ ਬਾਅਦ 17 ਫਰਵਰੀ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਵਿਆਹ ਸਮਾਗਮ ਪਿੰਡ ਜਗਾ ਰਾਮ ਤੀਰਥ ਵਿਖੇ ਅਕਾਲ ਅਕੈਡਮੀ ਦੇ ਗਰਾਊਂਡ ਵਿਚ ਟੈਂਟ ਲਗਾ ਕੇ ਕੀਤਾ ਜਾਵੇਗਾ।
ਦੱਸ ਦੇਈਏ ਕਿ ਵਿਧਾਇਕਾ ਬਲਜਿੰਦਰ ਕੌਰ ਦੀ ਮੰਗਣੀ 7 ਜਨਵਰੀ ਨੂੰ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਈ ਸੀ। ਬਲਜਿੰਦਰ ਕੋਰ ਨੇ ਆਪਣੇ ਵਿਆਹ ਦਾ ਸੱਦਾ ਹਲਕੇ ਦੇ ਲੋਕਾਂ, 117 ਵਿਧਾਇਕਾਂ ਅਤੇ ਉਨ੍ਹਾਂ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਦਿੱਤਾ ਹੈ। ਬਲਜਿੰਦਰ ਕੌਰ ਦੇ ਭਰਾ ਨੇ ਦੱਸਿਆ ਕਿ ਵੱਡੀ ਗੱਲ ਇਹ ਹੈ ਕਿ ਘਰ ਵਿਚ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਭੈਣ ਅਜੇ ਵੀ ਪਾਰਟੀ ਨੂੰ ਪੂਰਾ ਸਮਾਂ ਦੇ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਵਾਰ : ਢੀਂਡਸਾ
NEXT STORY