ਬਠਿੰਡਾ: ਪੰਜਾਬ ਕਾਂਗਰਸ ’ਚ ਚੱਲ ਰਹੇ ਅੱਜ ਤਖ਼ਤਾ ਪਲਟਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਟਵੀਟ ਸਾਹਮਣੇ ਆਇਆ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਬਾਦਲ ਤੇ ਕੈਪਟਨ ਦੇ ਦੋਸਤਾਨਾ ਮੈਚ ਦਾ ਅੱਜ ਅੰਤ ਹੋ ਗਿਆ ਹੈ। ਗੁਰਬਾਣੀ ਦੇ ਗੁਟਕਾ ਸਾਹਿਬ ਜੀ ਦੀ ਝੂਠੀ ਸਹੁੰ ਖਾਧੀ ਸੀ ਅਤੇ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਵੀ ਨਹੀਂ ਪੂਰੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਦਲਾਂ ਦੀ ਯਾਰੀ ਕੈਪਟਨ ਨੂੰ ਲੈ ਡੁੱਬੀ।
ਇਹ ਵੀ ਪੜ੍ਹੋ : ਕਾਂਗਰਸ ਤਖ਼ਤਾ ਪਲਟ ’ਤੇ ਵੇਖੋ ਕੀ ਬੋਲੇ ਬਰਿੰਦਰ ਢਿੱਲੋ
ਦੱਸ ਦੇਈਏ ਕਿ ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਮੁਤਾਬਕ ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਲਾਂਭੇ ਕਰਨ ਦੇ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਸੀ। ਅੱਜ 5 ਵਜੇ ਸੀ. ਐੱਲ. ਪੀ. ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਕਾਂਗਰਸੀ ਕਲੇਸ਼ ਦਰਮਿਆਨ ਅਕਾਲੀ ਦਲ ਦਾ ਵੱਡਾ ਬਿਆਨ, ਜਾਣੋ ਕੀ ਬੋਲੇ ਦਲਜੀਤ ਚੀਮਾ
ਅਸਤੀਫ਼ਾ ਦੇਣ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਆਏ ਕੈਪਟਨ, ਆਖੀਆਂ ਵੱਡੀਆਂ ਗੱਲਾਂ
NEXT STORY