ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਕਾਂਡ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਮੁੜ ਸਵਾਲ ਚੁੱਕੇ ਹਨ। ਬਿਕਰਮ ਮਜੀਠੀਆ ਨੇ ਟਵੀਟ ਕਰਕੇ ਦੋਸ਼ ਲਗਾਏ ਹਨ ਕਿ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ 'ਤੇ ਮੁਤਵਾਜ਼ੀ ਜਥੇਦਾਰ ਦੀ ਮੀਟਿੰਗ ਹੋਈ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਮਿਲੇ ਹਨ
ਦੱਸਣਯੋਗ ਹੈ ਕਿ ਰਿਟਾਇਰਡ ਜਸਟਿਸ ਰਣਜੀਤ ਸਿੰਘ ਦੀ ਇਸ ਵਿਵਾਦਿਤ ਰਿਪੋਰਟ ਦਾ ਸ਼ੁਰੂ ਤੋਂ ਹੀ ਅਕਾਲੀ ਦਲ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਵੀ ਮਜੀਠੀਆ ਨੇ ਟਵੀਟ ਕਰਕੇ ਬੇਅਦਬੀ ਕਾਂਡ ਦੀ ਰਿਪੋਰਟ 'ਤੇ ਸਰਕਾਰ ਵਲੋਂ ਵੱਡੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਹਨ।
ਜਲੰਧਰ: ਐੱਚ.ਐੱਮ.ਵੀ. ਦੀ ਅਧਿਆਪਕਾ ਸ਼ੱਕੀ ਹਾਲਾਤ 'ਚ ਕਾਲਜ ਦੀ ਛੱਤ ਤੋਂ ਡਿੱਗੀ
NEXT STORY