ਬਰਗਾੜੀ(ਕੁਲਦੀਪ)-ਅੱਜ 60ਵੇਂ ਦਿਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਜਾਰੀ ਰਿਹਾ। ਇਸ ਮੋਰਚੇ 'ਚ ਰੋਜ਼ਾਨਾ ਦੀ ਤਰ੍ਹਾਂ ਕੀਰਤਨੀ, ਰਾਗੀ, ਢਾਡੀ ਅਤੇ ਕਥਾ ਵਾਚਕਾਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ। ਜ਼ਿਕਰਯੋਗ ਹੈ ਕਿ ਇਸ ਮੋਰਚੇ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੋਰਚੇ ਦੇ ਪਹਿਲ ਦਿਨ 'ਚ ਕਹਿ ਦਿੱਤਾ ਸੀ ਕਿ ਇਹ ਮੋਰਚਾ ਉਹ ਇਕੱਲੇ ਹੀ ਲਾ ਰਹੇ ਹਨ ਅਤੇ ਇਸ ਮੋਰਚੇ 'ਚ ਕਿਸੇ ਨੂੰ ਵੀ ਸ਼ਾਮਿਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੋਰਚੇ 'ਚ ਜੋ ਵੀ ਆਪਣੀ ਮਰਜ਼ੀ ਨਾਲ ਆਵੇਗਾ ਉਸ ਦਾ ਦਿਲ ਦੀਆਂ ਗਹਿਰਾਈਆਂ 'ਚੋਂ ਸਵਾਗਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਮੋਰਚਾ ਕਿਸੇ ਇਕ ਵਿਅਕਤੀ ਜਾਂ ਸਿਆਸੀ ਪਾਰਟੀ ਨੂੰ ਲੈ ਕੇ ਨਹੀਂ ਲਾਇਆ ਹੋਇਆ ਇਹ ਮੋਰਚਾ ਸਮੁੱਚੀ ਕੌਮ ਦੇ ਗੁਰੂ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਨੂੰ ਕਾਇਮ ਰੱਖਣ ਅਤੇ ਇਸ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਨੂੰ ਫੜ ਕੇ ਸਜ਼ਾਵਾਂ ਦਿਵਾਉਣ ਲਈ ਲਾਇਆਂ ਹੋਇਆ ਹੈ ਅਤੇ ਇਸ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਇਨਸਾਫ ਪਸੰਦ ਜਥੇਬੰਦੀਆਂ ਦੇ ਆਗੂਆਂ ਦਾ ਪੰਥਕ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਂਦਾ ਹੈ। ਅਖੀਰ ਵਿਚ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਧੰਨਵਾਦ ਕਰਦਿਆਂ ਵਿਦੇਸ਼ਾਂ ਵਿਚ ਬੈਠੇ ਪੰਥਕ ਦਰਦੀਆਂ ਵੱਲੋਂ ਮੋਰਚੇ ਦੀ ਸਫਲਤਾ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘ ਕਰਦਿਆਂ ਧੰਨਵਾਦ ਕੀਤਾ। ਇਸ ਸਮੇਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਸਵਿੰਦਰ ਸਿੰਘ ਸਾਹੋਕੇ, ਜਗਦੀਪ ਸਿੰਘ ਭੁੱਲਰ ਅਤੇ ਰਣਜੀਤ ਸਿੰਘ ਵਾਂਦਰ ਨੇ ਸਟੇਜ ਦੀ ਸੇਵਾ ਨਿਭਾਈ।
ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੀ. ਡੀ. ਪੀ. ਓ. ਦਫਤਰ ਮੂਹਰੇ ਨਾਅਰੇਬਾਜ਼ੀ
NEXT STORY