ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਮਾਰਕੀਟ ਕਮੇਟੀ ਦੀਨਾਨਗਰ ਦੇ ਨਵ-ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੇ ਬੀਤੇ ਦਿਨ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਦੀਨਾਨਗਰ ਅਤੇ ਲੋਕ ਸਭਾ ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਦਫ਼ਤਰ ਦੀਨਾਨਗਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।
ਇਹ ਵੀ ਪੜ੍ਹੋ : ਧਾਗੇ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਪਿਓ-ਪੁੱਤ 'ਤੇ ਕੀਤਾ ਹਮਲਾ
ਇਸ ਮੌਕੇ ਕਰਵਾਏ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮਾਰਕੀਟ ਕਮੇਟੀ ਦਫ਼ਤਰ ਦੀਨਾਨਗਰ ਦੇ ਨਵ-ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਅਤੇ ਵਰਕਰਾਂ ਦੀ ਪਾਰਟੀ ਹੈ ਅਤੇ ਰਵਾਇਤੀ ਪਾਰਟੀਆਂ ਦੀ ਪਰਿਵਾਰਵਾਦ ਦੀ ਰਾਜਨੀਤੀ ਦੇ ਉਲਟ ਆਮ ਆਦਮੀ ਪਾਰਟੀ ਵਿੱਚ ਪਰਿਵਾਰਵਾਦ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਕ ਆਮ ਵਰਕਰ ਬਲਜੀਤ ਸਿੰਘ ਖ਼ਾਲਸਾ ਦੀ ਚੇਅਰਮੈਨ ਵਜੋਂ ਨਿਯੁਕਤ ਪਾਰਟੀ ਦੇ ਸਾਰੇ ਵਰਕਰਾਂ ਲਈ ਇਕ ਸੁਨੇਹਾ ਹੈ ਅਤੇ ਇਹ ਨਿਯੁਕਤੀ ਪਾਰਟੀ ਦੇ ਹੋਰ ਵਰਕਰਾਂ ਨੂੰ ਵੀ ਪਾਰਟੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਮਹਿੰਗੀਆਂ ਹੋ ਜਾਣਗੀਆਂ ਇਨ੍ਹਾਂ ਕੰਪਨੀਆਂ ਦੀਆਂ ਕਾਰਾਂ, ਖ਼ਰੀਦਣ ਦਾ ਪਲਾਨ ਹੋਵੇ ਤਾਂ ਦੇਖੋ ਲਿਸਟ
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਤਗੜੇ ਹੋ ਕੇ ਪਾਰਟੀ ਲਈ ਕੰਮ ਕਰਨ, ਕਿਉਂਕਿ ਉਨ੍ਹਾਂ ਕੋਲ ਅੱਗੇ ਵਧਣ ਲਈ ਹੋਰ ਵੀ ਅਨੇਕਾਂ ਮੌਕੇ ਹਨ ਅਤੇ ਬਲਜੀਤ ਸਿੰਘ ਖ਼ਾਲਸਾ ਦੀ ਨਿਯੁਕਤੀ ਨੂੰ ਉਨ੍ਹਾਂ ਨੂੰ ਇਕ ਪ੍ਰੇਰਨਾ ਵਾਂਗ ਲੈ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਬਲਜੀਤ ਸਿੰਘ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੀਨਾਨਗਰ ਬੁਲੰਦੀਆਂ ਨੂੰ ਛੂਹੇਗੀ ਅਤੇ ਉਹ ਕਿਸਾਨਾਂ ਆੜ੍ਹਤੀਆਂ ਅਤੇ ਮੰਡੀ ਵਰਕਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਮਾਣਿਕ ਮਹਿਤਾ, ਆਪ ਯੂਥ ਆਗੂ ਮਨਦੀਪ ਸਿੰਘ ਗਿੱਲ ਨੇ ਵੀ ਨਵ-ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੂੰ ਵਧਾਈ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਭਾਗ ਦੀ ਵੱਡੀ ਕਾਰਵਾਈ : ਮਹਿੰਗੀਆਂ ਬ੍ਰਾਂਡਿਡ ਬੋਤਲਾਂ ’ਚ ਸਸਤੀ ਅਤੇ ਦੇਸੀ ਸ਼ਰਾਬ ਵੇਚਣ ਦੇ ਰੈਕੇਟ ਦਾ ਪਰਦਾਫਾਸ਼
NEXT STORY