ਜਲੰਧਰ : ਜਲੰਧਰ ’ਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਬਲਕਾਰ ਸਿੰਘ ਸਾਬਕਾ ਡੀ. ਸੀ. ਪੀ. ਹਨ ਅਤੇ ਜਲੰਧਰ ਦੇ ਹਲਕਾ ਕਰਤਾਰਪੁਰ ਤੋਂ 2022 ਵਿਚ ਹੋਈ ਵਿਧਾਨ ਸਭਾ ਚੋਣ ਜਿੱਤ ਚੁੱਕੇ ਹਨ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਇਕ ਵਾਰ ਫਿਰ ਬਲਕਾਰ ਸਿੰਘ ’ਤੇ ਦਾਅ ਖੇਡ ਸਕਦੀ ਹੈ। ਕਾਂਗਰਸ ਦਾ ਗੜ੍ਹ ਰਹੀ ਕਰਤਾਰਪੁਰ ਸੀਟ ’ਤੇ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਚੌਧਰੀ ਸੁਰਿੰਦਰ ਸਿੰਘ ਨੂੰ 4,574 ਵੋਟਾਂ ਦੇ ਫਰਕ ਨਾਲ ਹਰਾ ਕੇ ਇਸ ਸੀਟ ’ਤੇ ਕਬਜ਼ਾ ਕੀਤਾ ਸੀ।
ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਦਿਨ ਬੁੱਧਵਾਰ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੀ ਅਹਿਮ ਜਾਣਕਾਰੀ
ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹੀ ਹੋਈ ਸੀ ਲੋਕ ਸਭਾ ਸੀਟ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਦਾਣਾ ਮੰਡੀ ਬੱਧਨੀ ਕਲਾਂ ’ਚ ਨਹੀਂ ਹੋਈ ਕਣਕ ਦੀ ਆਮਦ, ਏਜੰਸੀਆਂ ਦੀ ਅਲਾਟਮੈਂਟ ਹੋਈ
NEXT STORY