ਜਲੰਧਰ (ਧਵਨ)–ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਸਰਕਾਰੀ ਅਧਿਕਾਰੀ ਹੁਣ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ’ਚ ਲੱਗੀ ਹੋਈ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ’ਤੇ ਵੱਧ ਤੋਂ ਵੱਧ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ। ਉਨ੍ਹਾਂ ਸਾਰੀਆਂ ਸਬ-ਡਿਵੀਜ਼ਨਾਂ ’ਚ 4-4 ਵਿਸ਼ੇਸ਼ ਕੈਂਪ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ, ਜਿਨ੍ਹਾਂ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਰਿਹਾ ਕਰਨਗੇ। ਘਰਾਂ ਵਿਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ 43 ਸੇਵਾਵਾਂ ਇਸ ਵਿਚ ਸ਼ਾਮਲ ਰਹਿਣਗੀਆਂ।
ਇਹ ਵੀ ਪੜ੍ਹੋ: ਕਾਂਗਰਸ 'ਚੋਂ ਕੱਢੇ ਜਾਣ ਦੀ ਚਰਚਾ 'ਤੇ ਖੁੱਲ੍ਹ ਕੇ ਬੋਲੇ ਨਵਜੋਤ ਸਿੰਘ ਸਿੱਧੂ, ਕੱਢੀ ਖ਼ੂਬ ਭੜਾਸ
ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰਾਂ ਵੇਲੇ ਜਨਤਾ ਨੂੰ ਕੋਈ ਰਾਹਤ ਨਹੀਂ ਮਿਲੀ ਅਤੇ ਸਰਕਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ’ਚ ਅਸਫ਼ਲ ਰਹੀਆਂ। ‘ਆਪ’ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਹੀ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ, ਜੋ 24 ਘੰਟੇ ਲੋਕਾਂ ਦੀ ਸੇਵਾ ’ਚ ਹਾਜ਼ਰ ਰਹਿੰਦੀ ਹੈ। ਐੱਸ. ਐੱਸ. ਐੱਫ਼. ਨੇ ਆਪਣੀ ਕਾਰਵਾਈ ਹਾਈਵੇਜ਼ ’ਤੇ ਬਿਹਤਰ ਢੰਗ ਨਾਲ ਅੰਜਾਮ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਇਸ ਫੋਰਸ ਦਾ ਲਾਭ ਮਿਲ ਰਿਹਾ ਹੈ। ਅਧਿਕਾਰੀਆਂ ਨੇ ਮੌਕੇ ’ਤੇ ਹੀ ਲੋਕਾਂ ਦੇ ਮਸਲੇ ਹੱਲ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਕਾਂਗਰਸ ਦੇ ਖੜਗੇ ਵਾਲੇ 11 ਫਰਵਰੀ ਦੇ ਪ੍ਰੋਗਰਾਮ ਲਈ ਸੱਦਾ ਉਡੀਕ ਰਹੇ ਨਵਜੋਤ ਸਿੱਧੂ, ਕਹੀ ਇਹ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ ਹੁਣ ਸਰਕਾਰੀ ਬੱਸਾਂ ਦਾ ਸਫ਼ਰ ਹੋ ਗਿਆ ਔਖਾ, ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ
NEXT STORY