ਮਾਨਸਾ (ਵੈੱਬ ਡੈਸਕ): ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਆਪਸ ਵਿਚ ਲੜਾਈ ਹੋ ਗਈ। ਇਸ ਦੌਰਾਨ ਇਕ ਗੰਨਮੈਨ ਦਾ ਸਿਰ ਪਾੜ ਗਿਆ। ਜ਼ਖ਼ਮੀ ਹਾਲਤ ਵਿਚ ਗੰਨਮੈਨ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਮਾਰ 'ਤਾ ਬੰਦਾ! ਆਸਟ੍ਰੇਲੀਆ ਰਹਿੰਦੀ ਕੁੜੀ ਨਾਲ ਕੱਢੀ ਖੁੰਦਕ
ਜਾਣਕਾਰੀ ਅਨੁਸਾਰ ਦੇਰ ਰਾਤ ਬਲਕੌਰ ਸਿੰਘ ਆਪਣੀ ਹਵੇਲੀ ਵਿਚ ਆਰਾਮ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ 'ਚ ਤਾਇਨਾਤ ਗੰਨਮੈਨਾਂ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਹ ਲੜਾਈ ਇਸ ਕਦਰ ਵੱਧ ਗਈ ਕਿ 2 ਗੰਨਮੈਨਾਂ ਨੇ ਰਲ਼ ਕੇ ਤੀਜੇ ਸਾਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਇਸ ਨਾਲ ਗੰਨਮੈਨ ਗੁਰਦੀਪ ਸਿੰਘ ਦਾ ਸਿਰ ਪਾੜ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿਚ ਮਾਨਸਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੱਥੇ ਇਲਾਜ ਮਗਰੋਂ ਗੁਰਦੀਪ ਨੂੰ ਘਰ ਭੇਜ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਬੱਚੀ ਵੱਲੋਂ ਦਿੱਤੀ ਚਿੱਠੀ ਪੜ੍ਹ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ! ਪੰਜਾਬ-ਹਿਮਾਚਲ ਪੁਲਸ ਨੇ ਤੁਰੰਤ ਲਿਆ ਐਕਸ਼ਨ
ਫ਼ਿਲਹਾਲ ਗੰਨਮੈਨਾਂ ਦੀ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਇਹ ਮਾਮਲਾ ਹੁਣ SSP ਕੋਲ ਪਹੁੰਚ ਗਿਆ ਹੈ ਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ ਨੂੰ ਕੁੱਟ-ਕੁੱਟ ਕੇ ਕਤਲ ਕਰਨ ਵਾਲੇ ਮੁਲਜ਼ਮ ਨੂੰ ਉਮਰਕੈਦ ਦੀ ਸਜ਼ਾ
NEXT STORY