ਮਾਨਸਾ (ਵੈੱਬ ਡੈਸਕ): ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਉਸ ਦੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਬਲਕੌਰ ਸਿੰਘ ਨੇ ਲਿਖਿਆ ਹੈ ਕਿ 2 ਸਾਲ ਬੀਤ ਜਾਣ ਦੇ ਬਾਅਦ ਵੀ ਨਿਆਂ ਇਕ ਧੁੰਦਲੀ ਉਮੀਦ ਬਣਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੁੱਤ ਦੀ ਦੂਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਾਂਝੀ ਕੀਤੀ ਭਾਵੁਕ ਪੋਸਟ, ਰੁਆ ਦੇਵੇਗੀ ਕੱਲੀ-ਕੱਲੀ ਗੱਲ
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ ਸੀ।
ਇਸ ਵਾਰ ਨਹੀਂ ਕੀਤਾ ਜਾਵੇਗਾ ਵੱਡਾ ਇਕੱਠ
ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ। ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਕਰਵਾਇਆ ਜਾਵੇਗਾ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹਿਣਗੇ ਤੇ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੁੱਤ ਨੂੰ ਇਨਸਾਫ਼ ਦਵਾਉਣ ਤਕ ਆਪਣੀ ਜੰਗ ਜਾਰੀ ਰੱਖਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁੱਤ ਦੀ ਦੂਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਾਂਝੀ ਕੀਤੀ ਭਾਵੁਕ ਪੋਸਟ, ਰੁਆ ਦੇਵੇਗੀ ਕੱਲੀ-ਕੱਲੀ ਗੱਲ
NEXT STORY