ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ’ਤੇ ਇਨਸਾਫ਼, ਸੱਚ ਅਤੇ ਗੁਰੂ ਸਾਹਿਬ ਦੇ ਨਾਲ ਖੜ੍ਹਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਵਜੋਂ ਕੰਮ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਧਾਮੀ ਸਾਹਿਬ ਅਕਸਰ ਕਹਿੰਦੇ ਹਨ ਕਿ ਉਨ੍ਹਾਂ ’ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਹੋਣ ਦੇ ਦੋਸ਼ ਲੱਗਦੇ ਹਨ। ਕੱਲ੍ਹ ਚੰਡੀਗੜ੍ਹ ’ਚ ਉਨ੍ਹਾਂ ਨੇ ਖ਼ੁਦ ਇਹ ਮੰਨ ਲਿਆ ਕਿ ਉਨ੍ਹਾਂ ਨੂੰ ਅਕਾਲੀ ਦਲ ਦਾ ਸਿਪਾਹੀ ਹੋਣ ’ਤੇ ਮਾਣ ਹੈ। ਚੰਗਾ ਹੁੰਦਾ ਜੇ ਉਹ ਗੁਰੂ ਸਾਹਿਬ ਦੇ ਸਿਪਾਹੀ ਹੁੰਦੇ।
ਇਹ ਵੀ ਪੜ੍ਹੋ: ਰੂਸ-ਯੂਕਰੇਨ ਜੰਗ 'ਚ ਜਾਨ ਗੁਆਉਣ ਵਾਲੇ ਜਲੰਧਰ ਦੇ ਮੁੰਡੇ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ
ਧਾਮੀ ਦੇ ਇਸ ਦਾਅਵੇ ਕਿ ਸ਼੍ਰੋਮਣੀ ਕਮੇਟੀ ਐੱਫ਼. ਆਈ. ਆਰ. ਨੂੰ ਸਵੀਕਾਰ ਨਹੀਂ ਕਰਦੀ ਅਤੇ ਉਸ ਨੂੰ ਪੁਲਸ ਦੀ ਲੋੜ ਨਹੀਂ ਹੈ ’ਤੇ ਪੰਨੂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ। ਪੰਨੂ ਨੇ ਸਵਾਲ ਕੀਤਾ ਕਿ ਸ਼੍ਰੋਮਣੀ ਕਮੇਟੀ ਖ਼ੁਦ ਇਕ ਐਕਟ ਦੇ ਤਹਿਤ ਬਣੀ ਹੈ, ਜੋਕਿ ਇਕ ਕਾਨੂੰਨ ਹੈ। ਜਦ ਵੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ’ਚ ਆਪਣਾ ਜਨਰਲ ਹਾਊਸ ਬੁਲਾਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਤੋਂ ਇਜਾਜ਼ਤ ਲੈਂਦੀ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਤੁਸੀਂ ਐੱਫ਼. ਆਈ. ਆਰ. ਜਾਂ ਪੁਲਸ ’ਚ ਵਿਸ਼ਵਾਸ ਨਹੀਂ ਕਰਦੇ? ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਲਈ ਜਵਾਬ ਦੇ ਕੇ ਬਾਦਲਾਂ ਨੂੰ ਬਚਾਉਣਾ ਬੰਦ ਕਰੇ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਇਹ ਕੇਂਦਰੀ ਜੇਲ੍ਹ ਸੁਰਖੀਆਂ ’ਚ, 15 ਮੋਬਾਈਲ ਫੋਨ ਤੇ 9 ਸਿਮ ਬਰਾਮਦ
NEXT STORY