ਟਾਂਡਾ ਉੜਮੁੜ : (ਵਰਿੰਦਰ ਪੰਡਿਤ, ਪਰਮਜੀਤ ਮੋਮੀ) : ਰਾਜ ਸਭਾ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਾਂਝੇ ਤੌਰ ’ਤੇ ਪਿੰਡ ਕੰਧਾਲੀ ਨਾਰੰਗਪੁਰ ਵਿਖੇ ਛੱਪੜ ਦੇ ਪਾਣੀ ਨੂੰ ਸੋਧ ਕੇ ਸਿੰਚਾਈ ਲਈ ਵਰਤਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਉਂਦੇ 6 ਮਹੀਨਿਆਂ ਵਿਚ ਇਹ ਕੰਮ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਛੱਪੜ ਦੀ ਸੁਧਾਈ ਸੀਚੇਵਾਲ ਮਾਡਲ ’ਤੇ ਅਧਾਰਿਤ ਹੋਵੇਗੀ ਜਿਸ ਤਹਿਤ ਭੂਮੀ ਰੱਖਿਆ ਵਿਭਾਗ ਦੀ ਮੁਹਾਰਤ ਰਾਹੀਂ ਪਾਈਪਾਂ ਵਿਛਾ ਕੇ ਸਿੰਚਾਈ ਲਈ ਪਾਣੀ ਦੀ ਵਰਤੋ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੰਮ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਜਿਸ ਵਿਚ 10 ਲੱਖ ਰੁਪਏ ਦੀ ਗ੍ਰਾਂਟ ਉਨ੍ਹਾਂ ਦੇ ਅਖਤਿਆਰੀ ਫੰਡ ਅਤੇ 10 ਲੱਖ ਰੁਪਏ ਮਨਰੇਗਾ ਫੰਡਾਂ ਵਿਚੋਂ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਸੀਚੇਵਾਲ ਮਾਡਲ ਛੱਪੜਾਂ ਦੀ ਦਿੱਖ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਦੇ ਨਾਲ-ਨਾਲ ਪਿੰਡਾਂ ਦੀ ਨੁਹਾਰ ਬਦਲਣ ਵਿਚ ਬੇਹੱਦ ਕਾਰਗਰ ਮਾਡਲ ਹੈ ਜਿਹੜਾ ਕਿ ਮੌਜੂਦਾ ਸਮੇਂ 250 ਦੇ ਕਰੀਬ ਪਿੰਡਾਂ ਵਿਚ ਸਫਲਤਾਪੂਰਵਕ ਚੱਲ ਰਿਹਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਚੇਵਾਲ ਮਾਡਲ ਨੂੰ ਅਪਨਾਉਣ ਨਾਲ ਉਹ ਹੋਰ ਵੀ ਪਿੰਡਾਂ ਵਿਚ ਲੋੜ ਅਨੁਸਾਰ ਇਸਦੀ ਸਥਾਪਤੀ ਕਰਵਾ ਕੇ ਕਿਸਾਨਾਂ ਨੂੰ ਸਿੰਚਾਈਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ, ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੇਸ਼ ਕੀਤੇ ਬਜਟ ਵਿਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14.524 ਕਰੋੜ ਰੁਪਏ ਰੱਖੇ ਗਏ ਹਨ ਜੋ ਕਿ ਪਿਛਲੇ ਸਾਲ ਨਾਲੋਂ 5 ਫੀਸਦੀ ਵੱਧ ਹਨ, ਇਸੇ ਤਰ੍ਹਾਂ ਕੰਢੀ ਖੇਤਰ ਵਿਚ ਬਾਗਬਾਨੀ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਇਸ ਖੇਤਰ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਚਾਲੂ ਵਿੱਤੀ ਸਾਲ ਦੌਰਾਨ 137 ਕਰੋੜ ਰੁਪਏ ਬਜਟ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ 40 ਡੂੰਘੇ ਟਿਊਬਵੈੱਲ ਅਤੇ ਸਤਲੁਜ, ਬਿਆਸ ਤੇ ਰਾਵੀ ਨਹਿਰਾਂ ਨੇੜੇ 167 ਛੋਟੇ ਟਿਊਬਵੈੱਲ ਲਗਾਉਣ ਦੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ 85 ਕਰੋੜ ਰੁਪਏ ਦੀ ਲਾਗਤ ਨਾਲ ਇਸ ਉਪਰਾਲੇ ਤਹਿਤ 7877 ਹੈਕਟੇਅਰ ਖੇਤੀਬਾੜੀ ਵਾਲੀ ਜ਼ਮੀਨ ਵਿਚ ਸਿੰਚਾਈ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਪਾਣੀ ਦੀ ਘਾਟ ਵਾਲੇ ਖੇਤਰਾਂ ਵਿਚ ਕਿਸਾਨਾਂ ਨੂੰ ਬੇਹਤਰ ਪਾਣੀ ਸਪਲਾਈ ਯਕੀਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ ਕੰਧਾਲੀ ਨਾਰੰਗਪੁਰ ਵਿਖੇ ਛੱਪੜ ਦਾ ਕੰਮ ਪੂਰਾ ਹੋਣ ’ਤੇ ਛੱਪੜ ਨੂੰ ਨਵੀਂ ਅਤੇ ਸਵੱਛ ਦਿੱਖ ਮਿਲੇਗੀ ਜੋ ਕਿ ਹੋਰਨਾਂ ਖੇਤਰਾਂ ਲਈ ਵੀ ਮਿਸਾਲ ਹੋਵੇਗੀ। ਪਿੰਡ ਵਾਸੀਆਂ ਦਾ ਮੰਗ ’ਤੇ ਡਾ. ਰਵਜੋਤ ਸਿੰਘ ਨੇ ਪਿੰਡ ਵਿਚ ਸੋਲਰ ਲਾਈਟਾਂ ਲਗਵਾਉਣ ਲਈ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਵੀ ਕੀਤਾ। ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਛੱਪੜ ਦੇ ਚੌਗਿਰਦੇ ਨੂੰ ਸੁੰਦਰ ਬਣਾ ਕੇ ਫੁੱਲ-ਬੂਟੇ ਲਾਏ ਜਾਣਗੇ ਜਿੱਥੇ ਪਿੰਡ ਵਾਸੀ ਸਵੇਰ-ਸ਼ਾਮ ਸੈਰ ਆਦਿ ਦੀ ਸਹੂਲਤ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਲਈ 15.35 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਹੋਰ ਵਧੀਆ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ ਨਾਗਰਿਕਾਂ ਦੀ ਸਹੂਲਤ ਲਈ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ
NEXT STORY