ਪਟਿਆਲਾ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਵਿਚ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਮੌਜੂਦ ਰਹੀ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦੀ ਫਾਂਸੀ ਨੂੰ ਲੈ ਕੇ ਅੱਜ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਹੈ। ਸੁਪਰੀਮ ਕੋਰਟ ਵਿਚ ਪੰਜ ਸਾਲ ਤੋਂ ਮਾਮਲਾ ਪਿਆ ਹੈ, ਹੁਣ ਬਹੁਤ ਉਡੀਕ ਹੋ ਚੁੱਕੀ ਹੈ ਤੇ ਹੁਣ ਅੰਤਿਮ ਫ਼ੈਸਲਾ ਹੋਣਾ ਚਾਹੀਦਾ ਹੈ। ਰਾਜੋਆਣਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਵੀ ਅਗਲਾ ਫੈਸਲਾ ਲੈਣ।
ਇਹ ਵੀ ਪੜ੍ਹੋ : ਪੰਜਾਬ : ਖਾਲ੍ਹੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
NEXT STORY