ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪੈਰੋਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਨਵਾਂ ਪੰਗਾ ਖੜ੍ਹਾ ਕਰ ਸਕਦੀ ਹੈ ਕਿਉਂਕਿ ਇਸ ਨੂੰ ਲੈ ਕੇ ਕਾਂਗਰਸ 'ਚ ਅੰਦਰੂਨੀ ਲੜਾਈ ਸ਼ੁਰੂ ਹੋ ਗਈ ਹੈ। ਸਜ਼ਾ ਘੱਟ ਹੋਣ ਤੋਂ ਬਾਅਦ ਰਾਜੋਆਣਾ ਦੇ ਹਮਾਇਤੀਆਂ ਦਾ ਮੰਨਣਾ ਹੈ ਕਿ ਹੁਣ ਰਾਜੋਆਣਾ ਨੂੰ ਪੈਰੋਲ ਮਿਲਣ ਦਾ ਰਾਹ ਖੁੱਲ੍ਹ ਜਾਵੇਗਾ ਅਤੇ 24 ਸਾਲਾਂ ਤੋਂ ਜੇਲ 'ਚ ਬੰਦ ਰਾਜੋਆਣਾ ਆਪਣੇ ਘਰ ਆ ਸਕੇਗਾ।
ਦੂਜੇ ਪਾਸੇ ਕਾਂਗਰਸ ਸਰਕਾਰ ਲਈ ਇਹ ਫੈਸਲਾ ਲੈਣਾ ਸੌਖਾ ਨਹੀਂ ਹੋਵੇਗਾ। ਹਰਿਆਣਾ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਮਾਮਲੇ 'ਚ ਅਜਿਹਾ ਹੋ ਚੁੱਕਾ ਹੈ। ਉਸ ਦੀ ਪੈਰੋਲ ਦੇ ਮਾਮਲੇ 'ਚ ਇਕ ਵਾਰ ਤਾਂ ਹਰਿਆਣਾ ਦੇ ਮੁੱਖ ਮੰਤਰੀ ਨੇ ਕਹਿ ਦਿੱਤਾ ਕਿ ਇਹ ਰਾਮ ਰਹੀਮ ਦਾ ਕਾਨੂੰਨੀ ਹੱਕ ਹੈ ਪਰ ਜਦੋਂ ਇਹ ਖਬਰਾਂ ਪ੍ਰਕਾਸ਼ਿਤ ਹੋਈਆਂ ਤਾਂ ਵਿਵਾਦ ਖੜ੍ਹਾ ਹੋ ਗਿਆ। ਅਜਿਹੇ ਹੀ ਹਾਲਾਤ ਪੰਜਾਬ 'ਚ ਵੀ ਪੈਦਾ ਹੋ ਸਕਦੇ ਹਨ। ਅਜਿਹੇ 'ਚ ਕੈਪਟਨ ਲਈ ਫੈਸਲਾ ਲੈਣਾ ਮੁਸ਼ਕਲ ਹੋ ਜਾਵੇਗਾ ਕਿ ਉਹ ਕੀ ਕਰਨ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਬੇਅਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਕੇਂਦਰ ਸਰਕਾਰ ਵਲੋਂ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ।
ਪੰਜਾਬ ਦੀਆਂ ਜ਼ਿਮਨੀ ਚੋਣਾਂ 'ਚ ਬੇਅਦਬੀ ਮੁੱਦਾ ਫਿਰ ਉੱਠੇਗਾ!
NEXT STORY