ਪਟਿਆਲਾ(ਬਲਜਿੰਦਰ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਦੋਸ਼ ਵਿਚ ਫਾਂਸੀ ਦੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ ਪਟਿਆਲਾ ਦੀ ਕੋਠੀ ਨੰਬਰ 16 ਵਿਚ ਆਪਣੇ ਐਲਾਨ ਮੁਤਾਬਕ ਅੱਜ ਸਵੇਰੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਬਲਵੰਤ ਸਿੰਘ ਰਾਜੋਆਣਾ ਨੇ ਸਵੇਰ ਤੋਂ ਕੁਝ ਨਹੀਂ ਖਾਧਾ। ਕਿਹਾ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਫਾਂਸੀ ਦੇ ਫੈਸਲੇ ਨੂੰ ਉਮਰ ਕੈਦ ਵਿਚ ਬਦਲਣ ਦੀ ਕੀਤੀ ਗਈ ਅਪੀਲ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਹੀਂ ਆਉਂਦਾ, ਉਦੋਂ ਤੱਕ ਉਹ ਕਿਸੇ ਵੀ ਕੀਮਤ 'ਤੇ ਆਪਣੀ ਭੁੱਖ ਹੜਤਾਲ ਖਤਮ ਨਹੀਂ ਕਰਨਗੇ। ਰਾਜੋਆਣਾ ਵੱਲੋਂ ਭੁੱਖ ਹੜਤਾਲ 'ਤੇ ਜਾਣ ਦੀ ਪੁਸ਼ਟੀ ਜੇਲ ਸੁਪਰਡੈਂਟ ਸ਼੍ਰੀ ਰਾਜਨ ਕਪੂਰ ਵੱਲੋਂ ਵੀ ਕੀਤੀ ਗਈ। ਸ਼ਾਮ ਤੱਕ ਰਾਜੋਆਣਾ ਦੀ ਹਾਲਤ ਠੀਕ ਸੀ। ਇਥੇ ਇਹ ਦੱਸਣਯੋਗ ਹੈ ਕਿ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ 'ਤੇ ਨਾ ਬੈਠਣ ਕਿਉਂÎਕਿ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰਾਂ ਦਾ ਵਫਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਨਾਲ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੂੰ ਇਸ ਸਬੰਧੀ 18 ਜੁਲਾਈ ਨੂੰ ਮਿਲਣ ਜਾ ਰਿਹਾ ਹੈ। ਅੱਜ ਸਵੇਰੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਰਾਜੋਆਣਾ ਨੂੰ ਭੁੱਖ ਹੜਤਾਲ 'ਤੇ ਨਾ ਬੈਠਣ ਲਈ ਕਿਹਾ ਸੀ। ਵਰਨਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਅਪੀਲ ਪਾਈ ਗਈ, ਉਸ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਰੂਪ ਵਿਚ ਦੇਣ ਦੇ ਬਾਵਜੂਦ ਵੀ ਕੋਈ ਪੈਰਵੀ ਨਹੀਂ ਕੀਤੀ ਗਈ। ਪਿਛਲੇ 6 ਸਾਲਾਂ ਤੋਂ ਅਪੀਲ ਇਸੇ ਤਰ੍ਹਾਂ ਫਾਈਲਾਂ ਦਾ ਸ਼ਿੰਗਾਰ ਬਣੀ ਹੋਈ ਹੈ।
ਟਿਊਸ਼ਨ ਤੋਂ ਪਰਤ ਰਹੀ ਹੈੱਡ ਕਾਂਸਟੇਬਲ ਦੀ ਬੇਟੀ ਆਈ ਟਰੇਨ ਹੇਠਾਂ, ਮੌਤ
NEXT STORY