ਚੰਡੀਗੜ੍ਹ (ਹਾਂਡਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਫ਼ਾਂਸੀ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਪੈਰੋਲ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਉਨ੍ਹਾਂ ਵਲੋਂ ਪਟੀਸ਼ਨ ਦਰਜ ਕਰਵਾਈ ਗਈ ਹੈ। ਪਟੀਸ਼ਨ ’ਤੇ 27 ਜਨਵਰੀ ਨੂੰ ਸੁਣਵਾਈ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਪਟੀਸ਼ਨ ਅਨੁਸਾਰ ਉਹ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਨੂੰ 27 ਜੁਲਾਈ, 2007 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਪਿਛਲੇ 26 ਸਾਲਾਂ ਤੋਂ ਲਗਾਤਾਰ ਉਨ੍ਹਾਂ ਨੂੰ ਮਿਲਣ ਵਾਲੇ ਉਨ੍ਹਾਂ ਦੇ ਪਿਤਾ ਹੀ ਇੱਕਲੌਤੇ ਵਿਅਕਤੀ ਸਨ। ਅਜਿਹੇ ਵਿਚ ਉਨ੍ਹਾਂ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਜਾਵੇ। ਕੋਰਟ ਵਿਚ ਆਉਣ ਤੋਂ ਪਹਿਲਾਂ ਉਸਨੇ ਜੇਲ੍ਹ ਅਧਿਕਾਰੀਆਂ ਤੋਂ ਪੈਰੋਲ ਦੀ ਮੰਗ ਕੀਤੀ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ (ਤਸਵੀਰਾਂ)
NEXT STORY