ਲੁਧਿਆਣਾ: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਸੰਗਰੂਰ ਜ਼ਿਮਨੀ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਘਰ ਦੇ ਹਾਲਾਤ ਬਾਰੇ ਗੱਲ ਕਰਦਿਆਂ ਇਹ ਕਿਹਾ ਕਿ ਅਸੀਂ ਚੋਣ ਲੜਨ ਵਿਚ ਅਸਮਰੱਥ ਹਾਂ। ਕਮਲਦੀਪ ਕੌਰ ਨੇ ਕਿਹਾ ਕਿ ਅਸੀਂ ਸਭ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ ਪਰ ਲੋਕ ਸਭਾ ਚੋਣ ਨਹੀਂ ਲੜਾਂਗੇ।
ਇਹ ਵੀ ਪੜ੍ਹੋ- ਪੰਥਕ ਜਥੇਬੰਦੀਆਂ ਨੇ ਸੰਗਰੂਰ ਜ਼ਿਮਨੀ ਚੋਣ ਲਈ ਰਾਜੋਆਣਾ ਦੀ ਭੈਣ ਨੂੰ ਸਾਂਝਾ ਉਮੀਦਵਾਰ ਐਲਾਨਿਆ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੇ ਮੋਰਚੇ ਨੇ ਪੰਥਕ ਸੋਚ ਰੱਖਣ ਵਾਲਿਆਂ ਦੀ ਮੰਗ ’ਤੇ ਸੰਗਰੂਰ ਜ਼ਿਮਨੀ ਚੋਣ ’ਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਕਮਲਦੀਪ ਕੌਰ ਨੇ ਕਿਹਾ ਸੀ ਕਿ ਉਹ ਚੋਣ ਲੜਨ ਨੂੰ ਲੈ ਕੇ ਭਰਾ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸਾਰਿਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਕਮੇਟੀ ਦੇ ਮੈਂਬਰਾਂ ਨੇ ਕਿਹਾ ਸੀ ਕਿ ਸੁਹਿਰਦ ਵੀਰਾਂ ਤੇ ਪੰਥਕ ਸੋਚ ਰੱਖਣ ਵਾਲੇ ਵੀਰਾਂ ਦੀ ਲਗਾਤਾਰ ਮੰਗ ਸੀ ਕਿ ਬੰਦੀ ਸਿੰਘ ਪਰਿਵਾਰਾਂ ’ਚੋਂ ਕੋਈ ਉਮੀਦਵਾਰ ਉਤਾਰਿਆ ਜਾਵੇ। ਇਸ ਲਈ ਸਰਬਸੰਮਤੀ ਨਾਲ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲੜਨ ਲਈ ਮਨਾਇਆ ਗਿਆ ਹੈ। ਇਸ ਮੌਕੇ ਬਾਬਾ ਜੰਗ ਸਿੰਘ, ਭਵਨਦੀਪ ਸਿੰਘ ਤੋਂ ਇਲਾਵਾ ਕਈ ਸਿੱਖ ਆਗੂ ਮੌਜੂਦ ਸਨ। ਅੱਜ ਕਮਲਦੀਪ ਕੌਰ ਨੇ ਇਹ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- 'ਸੰਗਰੂਰ ਜ਼ਿਮਨੀ ਚੋਣ 'ਚ ਕਿਸੇ ਬੰਦੀ ਸਿੰਘ ਜਾਂ ਪਰਿਵਾਰਕ ਮੈਂਬਰ ਨੂੰ ਬਣਾਇਆ ਜਾਵੇ ਪੰਥ ਦਾ ਸਾਂਝਾ ਉਮੀਦਵਾਰ'
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਜੇਲਾਂ ’ਚ ਗੈਂਗਵਾਰ ਦਾ ਡਰ, ਪੰਜਾਬ ਸਰਕਾਰ ਨੇ ਹਰਪ੍ਰੀਤ ਸਿੱਧੂ ਨੂੰ ਸੌਂਪੀ ਜੇਲਾਂ ਦੀ ਕਮਾਨ
NEXT STORY