ਲੁਧਿਆਣਾ (ਨਰਿੰਦਰ) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਅਕਾਲੀ ਦਲ ਦੀ ਟਿਕਟ 'ਤੇ ਚੋਣਾਂ ਲੜਨ ਦੀ ਅਪੀਲ ਕਰਨ ਲਈ ਪਾਰਟੀ ਦਾ ਇਕ ਵਫ਼ਦ ਉਨ੍ਹਾਂ ਦੇ ਘਰ ਪੁੱਜਿਆ। ਕਮਲਦੀਪ ਕੌਰ ਨੇ ਇਕ ਵਾਰ ਫਿਰ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਫ਼ੈਸਲਾ ਕਰਨ ਦੀ ਗੱਲ ਕਹੀ।
ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ! ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਇਸ ਮੌਕੇ ਸਾਬਕਾ ਮੰਤਰੀ ਵਿਰਸਾ ਸਿੰਘ ਵਲਟੋਹਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਇਹ ਕਾਫ਼ੀ ਅਹਿਮ ਹੈ, ਜੋ ਕਈ ਸਾਲਾਂ ਤੋਂ ਜੇਲ੍ਹ 'ਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕਰਨ 'ਤੇ ਉਨ੍ਹਾਂ ਨੇ ਕਿਹਾ ਕਿ ਰਵਨੀਤ ਬਿੱਟੂ ਦੀ ਭੂਆ ਤਾਂ ਇਸ ਗੱਲ 'ਤੇ ਸਹਿਮਤ ਹੈ ਪਰ ਰਵਨੀਤ ਬਿੱਟੂ ਆਪਣੀ ਜ਼ਿੱਦ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ : 'ਅਮਿਤ ਸ਼ਾਹ' ਅੱਜ 'ਚੰਡੀਗੜ੍ਹ' ਦੌਰੇ 'ਤੇ, ਭਾਜਪਾ 'ਚ ਸ਼ਾਮਲ ਹੋ ਸਕਦੇ ਨੇ ਕਈ ਸਾਬਕਾ ਮੰਤਰੀ ਤੇ ਵਿਧਾਇਕ
ਦੱਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੇ ਮੋਰਚੇ ਨੇ ਪੰਥਕ ਸੋਚ ਰੱਖਣ ਵਾਲਿਆਂ ਦੀ ਮੰਗ ’ਤੇ ਸੰਗਰੂਰ ਜ਼ਿਮਨੀ ਚੋਣ ’ਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਕਮਲਜੀਤ ਕੌਰ ਨੇ ਕਿਹਾ ਹੈ ਕਿ ਉਹ ਚੋਣ ਲੜਨ ਨੂੰ ਲੈ ਕੇ ਭਰਾ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸਾਰਿਆਂ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਭਗਵੰਤ ਮਾਨ ਕੋਲ ਐਕਸਪੀਰੀਐਂਸ ਨਹੀਂ, ਇਕ ਗਲਤ ਫ਼ੈਸਲੇ ਨੇ ਲੈ ਲਈ ਮੂਸੇਵਾਲਾ ਦੀ ਜਾਨ: ਸੁਖਬੀਰ ਬਾਦਲ
NEXT STORY