ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਬਲਵੰਤ ਸਿੰਘ ਰਾਮੂਵਾਲੀਆ ਨੇ ਮੋਦੀ ਸਰਕਾਰ 'ਤੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰਕੇ ਬਹੁਤ ਗਲਤ ਕਰ ਰਹੀ ਹੈ। ਆਪਣੀ ਧੀ ਅਮਨਜੋਤ ਕੌਰ ਦੇ ਭਾਜਪਾ 'ਚ ਸ਼ਾਮਲ ਹੋਣ ਬਾਰੇ ਬੋਲਦਿਆਂ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਧੀ ਨਾਲ ਕਿਸੇ ਤਰ੍ਹਾਂ ਦੀ ਕੋਈ ਬੋਲਚਾਲ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ 'ਕੈਪਟਨ' ਨੂੰ ਲੈ ਕੇ ਨਵੀਂ ਚਰਚਾ, ਹਾਈਕਮਾਨ ਕਰ ਰਹੀ ਮਨਾਉਣ ਦੀ ਤਿਆਰੀ
ਹਾਲਾਂਕਿ ਭਾਜਪਾ 'ਚ ਸ਼ਾਮਲ ਹੋਣ ਨੂੰ ਲੈ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਹ ਚੋਣਾਂ ਨਹੀਂ ਲੜਨਗੇ। ਪੰਜਾਬ ਦੀ ਸਿਆਸਤ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਸਿਆਸਤ 'ਚ ਅਜਿਹੇ ਕੁੱਝ ਵਿਅਕਤੀ ਹੀ ਹਨ, ਜੋ ਪੰਜਾਬ ਦੀ ਫ਼ਿਕਰ ਕਰਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਮਾੜੀਆਂ ਗੱਲਾਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਰਾਮੂਵਾਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁੱਝ ਨਹੀਂ ਆਉਂਦਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ ਫਾਈਨਾਂਸ ਕੰਪਨੀ ਲੁੱਟਣ ਆਏ ਲੁਟੇਰਿਆਂ ਤੇ ਗਾਰਡ ਵਿਚਾਲੇ ਫਾਇਰਿੰਗ, ਇਕ ਲੁਟੇਰੇ ਦੀ ਮੌਤ
ਉੱਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਅਜੇ ਕੇਜਰੀਵਾਲ ਦਾ ਮਨ ਪੰਜਾਬ ਦੀ ਮਿੱਟੀ ਨਾਲ ਮਿੱਟੀ ਨਹੀਂ ਹੋਇਆ ਹੈ ਪਰ ਇਹ ਗੱਲ ਠੀਕ ਹੈ ਕਿ ਲੋਕ ਉਨ੍ਹਾਂ ਨੂੰ ਪਰਵਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ 'ਚ ਕੇਜਰੀਵਾਲ ਦਾ ਕਾਫ਼ੀ ਸਤਿਕਾਰ ਹੈ ਅਤੇ ਉਹ ਵੀ ਉਨ੍ਹਾਂ ਦਾ ਸਤਿਕਾਰ ਕਰਦੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ
ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਅੱਜ-ਕੱਲ੍ਹ ਲੀਡਰ ਲੋਕਾਂ ਲਈ ਨਹੀਂ ਲੜਦੇ, ਸਿਰਫ ਵੋਟਾਂ ਮੰਗਦੇ ਹਨ। ਉਨ੍ਹਾਂ ਕਿਹਾ ਕਿ ਲੀਡਰਾਂ ਨੂੰ ਪੰਜਾਬ ਅਤੇ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਕੋਈ ਫ਼ਿਕਰ ਨਹੀਂ ਹੈ। ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਇਸ ਵੇਲੇ ਇਕ ਇਨਕਲਾਬ ਆਉਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜਾ ਵੜਿੰਗ ਦੇ ਦਾਅਵਿਆਂ ਨੂੰ ਪੂਰਾ ਕਰਨ 'ਚ ਜੁਟਿਆ ਮਹਿਕਮਾ, ਮੰਗੇ ਬੱਸ ਬਾਡੀ ਦੇ ਨਵੇਂ ਟੈਂਡਰ
NEXT STORY