ਜਲੰਧਰ-ਅਕਾਲੀ ਦਲ ਦੇ ਸੀਨੀਅਰ ਨੇਤਾ ਬਲਵੰਤ ਸਿੰਘ ਰਾਮੂਵਾਲੀਆ ਸ਼ਨੀਵਾਰ ਨੂੰ ਯੂ. ਪੀ. ਸਰਕਾਰ ਦੀ ਸਮਾਜਵਾਦੀ ਪਾਰਟੀ 'ਚ ਸ਼ਾਮਲ ਹੋ ਗਏ ਅਤੇ ਔਖੀ ਘੜੀ 'ਚ ਬਾਦਲਾਂ ਨੂੰ ਛੱਡ ਕੇ ਤੁਰਦੇ ਬਣੇ। ਰਾਮੂਵਾਲੀਆ ਦੇ ਅਕਾਲੀ ਦਲ ਨਾਲੋਂ ਰਿਸ਼ਤਾ ਤੋੜਨ ਤੋਂ ਬਾਅਦ ਕਈ ਹੋਰ ਅਕਾਲੀ ਨੇਤਾਵਾਂ ਦੇ ਅਸਤੀਫੇ ਦੇਣ ਦੀਆਂ ਸੰਭਾਵਨਾਵਾਂ ਵੀ ਹੁਣ ਜ਼ੋਰ ਫੜ੍ਹਦੀਆਂ ਜਾ ਰਹੀਆਂ ਹਨ।
ਯੂ. ਪੀ. ਸਰਕਾਰ 'ਚ ਰਾਮੂਵਾਲੀਆ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ, ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਅਸਤੀਫੇ ਦੀ ਅਫਵਾਹ ਫੈਲੀ ਸੀ, ਜਿਸ ਨੂੰ ਨਕਾਰਦਿਆਂ ਰਾਮੂਵਾਲੀਆ ਨੇ ਕਿਹਾ ਸੀ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ।
ਜ਼ਿਕਰਯੋਗ ਹੈ ਕਿ ਰਾਮੂਵਾਲੀਆ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮਾਮਲੇ ਦੇਖ ਰਹੇ ਸਨ ਅਤੇ ਇਸ ਦੇ ਨਾਲ ਹੀ ਦੂਜੇ ਰਾਜਾਂ ਅਤੇ ਵਿਦੇਸ਼ਾਂ 'ਚ ਬੈਠੇ ਪੰਜਾਬੀ ਭਾਈਚਾਰੇ ਨਾਲ ਵੀ ਉਨ੍ਹਾਂ ਦਾ ਚੰਗਾ ਰਿਸ਼ਤਾ ਹੈ। ਉਹ ਇਕ ਚੰਗੇ ਬੁਲਾਰੇ ਹਨ ਅਤੇ ਉਨ੍ਹਾਂ ਦੇ ਅਕਾਲੀ ਦਲ ਛੱਡਣ ਤੋਂ ਬਾਅਦ ਅਕਾਲੀ ਦਲ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ।
ਇਨ੍ਹੀਂ ਦਿਨੀਂ ਅਕਾਲੀ ਦਲ ਕਾਫੀ ਔਖੀ ਘੜੀ 'ਚੋਂ ਗੁਜ਼ਰ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਪੰਥਕ ਮਾਮਲਿਆਂ ਨੂੰ ਲੈ ਕੇ ਵਾਪਰੀਆਂ ਘਟਨਾਵਾਂ ਨੇ ਪਾਰਟੀ ਖਿਲਾਫ ਬਾਗੀ ਸੁਰ ਤੇਜ਼ ਕਰ ਦਿੱਤੇ ਹਨ, ਜਿਸ ਤੋਂ ਬਾਅਦ ਅਕਾਲੀ ਨੇਤਾਵਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਸੀ। ਹੁਣ ਰਾਮੂਵਾਲੀਆ ਦੇ ਪਾਰਟੀ ਛੱਡ ਕੇ ਜਾਣ ਤੋਂ ਬਾਅਦ ਇਹ ਗੱਲ ਵੀ ਸਾਹਮਣੇ ਆ ਚੁੱਕੀ ਹੈ ਕਿ ਅਕਾਲੀ ਦਲ 'ਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।
ਵਿਆਹ ਦੇ ਦੂਜੇ ਦਿਨ ਹੀ ਵੱਡੀ ਮੁਸੀਬਤ 'ਚ ਫਸੇ ਕ੍ਰਿਕਟਰ ਹਰਭਜਨ, ਜਾਣੋ ਕੀ ਹੈ ਪੂਰਾ ਮਾਮਲਾ
NEXT STORY