ਜਲੰਧਰ (ਮਹੇਸ਼)— ਅਕਾਲੀ ਦਲ ਦੇ ਭਾਈਵਾਲ ਕੇਂਦਰ 'ਚ ਭਾਜਪਾ ਸਰਕਾਰ ਵੱਲੋਂ ਹਰ ਸਾਲ 2 ਕਰੋੜ ਨੌਕਰੀਆਂ ਅਤੇ ਕਾਂਗਰਸ ਵੱਲੋਂ ਘਰ-ਘਰ ਨੌਕਰੀ ਦਿੱਤੇ ਜਾਣ ਦੇ ਸਾਰੇ ਵਾਅਦੇ ਝੂਠੇ ਸਾਬਤ ਹੋਏ ਹਨ। ਇਹ ਗੱਲ ਲੋਕ ਸਭਾ ਹਲਕਾ ਜਲੰਧਰ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ. ਡੀ. ਏ.) ਦੇ ਉਮੀਦਵਾਰ ਬਲਵਿੰਦਰ ਕੁਮਾਰ ਨੇ ਕਹੀ। ਉਨ੍ਹਾਂ ਕਿਹਾ ਕਿ ਉਹ ਜੇਤੂ ਹੋਣ ਤੋਂ ਬਾਅਦ ਆਪਣੇ ਹਲਕੇ ਤੋਂ ਬੇਰੋਜ਼ਗਾਰੀ ਨੂੰ ਖਤਮ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰਾਜ 'ਚ ਸਿਹਤ ਅਤੇ ਸਿੱਖਿਆ ਵਿਵਸਥਾ ਦੀ ਹਾਲਤ ਕਾਫੀ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਇਸ ਵਾਰ ਬਦਲਾਅ ਲਈ ਵੋਟ ਪਾਉਣਗੇ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੂੰ ਅੱਗੇ ਲਿਆਉਣਗੇ।
ਜ਼ਮੀਨ ਲਈ ਜ਼ਮੀਰ ਦਾ 'ਕਤਲ' : ਪੁੱਤਾਂ ਨੇ ਪਿਓ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
NEXT STORY