ਤਰਨਤਾਰਨ (ਰਮਨ) - ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਸ਼ੌਰਿਯਾ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਹੱਤਿਆਰੇ ਦੋਵੇਂ ਸ਼ੂਟਰਾਂ ਅਤੇ 3 ਕਸ਼ਮੀਰੀ ਅੱਤਵਾਦੀਆਂ ਨੂੰ ਜ਼ਿਲ੍ਹਾ ਪੁਲਸ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ’ਤੇ ਐਤਵਾਰ ਯਾਨੀ ਅੱਜ ਮੁੜ ਮਾਣਯੋਗ ਅਦਾਲਤ ’ਚ ਪੇਸ਼ ਕਰੇਗੀ। ਉਕਤ ਮੁਲਜ਼ਮਾਂ ਨੂੰ ਅੱਜ ਹੋਰ ਰਿਮਾਂਡ ’ਤੇ ਭੇਜਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ
ਜ਼ਿਕਰਯੋਗ ਹੈ ਕਿ ਇਸ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੱਤਿਆ ਕਰਨ ਤੋਂ ਪਹਿਲਾਂ ਇਨ੍ਹਾਂ ਦੋਵਾਂ ਸ਼ੂਟਰਾਂ ਦੇ ਨਾਲ ਮਿਲ ਕੇ ਜ਼ਿਲ੍ਹੇ ਦੇ ਇਕ ਵਿਅਕਤੀ ਵੱਲੋਂ ਇਕ ਦਿਨ ਪਹਿਲਾਂ ਪੂਰੀ ਰੇਕੀ ਕੀਤੀ ਗਈ ਸੀ, ਜਿਸ ਦੀ ਪਛਾਣ ਕਰਨ ਲਈ ਪੁਲਸ ਸੁੱਖ ਭਿਖਾਰੀਵਾਲ ਨੂੰ ਪ੍ਰੋਡੈਕਸ਼ਨ ਵਾਰੰਟ ’ਤੇ ਲਿਆਉਣ ਦਾ ਇੰਤਜ਼ਾਰ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ
ਇਸ ਸਬੰਧੀ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਦੋਵਾਂ ਸ਼ੂਟਰਾਂ ਅਤੇ ਤਿੰਨਾਂ ਕਸ਼ਮੀਰੀਆਂ ਨੂੰ ਐਤਵਾਰ ਮਾਣਯੋਗ ਅਦਾਲਤ ’ਚ ਪੇਸ਼ ਕਰ ਹੋਰ ਰਿਮਾਂਡ ਹਾਸਲ ਕਰਨ ਦੀ ਅਰਜੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਦੀ ਪੂਰੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ। ਦਿੱਲੀ ਤੋਂ ਸੁੱਖ ਭਿਖਾਰੀਵਾਲ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ
ਸ਼੍ਰੀ ਬਰਾੜ ਨੇ ਹਥਿਆਰਾਂ ਵਾਲੇ ਗੀਤਾਂ ਤੋਂ ਕੀਤੀ ਤੌਬਾ, ਪੰਜਾਬ ਪੁਲਸ ਦੇ ਵਤੀਰੇ ਬਾਰੇ ਕੀਤੇ ਅਹਿਮ ਖ਼ੁਲਾਸੇ
NEXT STORY