ਜਲੰਧਰ- ਅੱਜ ਪੰਜਾਬ ਦੀ ਸਿਆਸਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣ ਜਾ ਰਿਹਾ ਹੈ। ਇਸੇ ਦੌਰਾਨ ਅਕਾਲੀ ਦਲ ਦੇ ਸੀਨੀਅਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਲਈ ਸਭ ਤੋਂ ਚੰਗੀ ਖ਼ਬਰ ਹੈ ਤੇ ਪੰਜਾਬ ਨੂੰ ਬਚਾਉਣ ਲਈ ਇਹ ਗਠਜੋੜ ਕਾਫ਼ੀ ਜ਼ਰੂਰੀ ਸੀ।
ਉਨ੍ਹਾਂ ਕਿਹਾ ਕਿ ਜਦੋਂ ਮੈਂ ਵਿਦੇਸ਼ ਵੀ ਜਾਂਦਾ ਹਾਂ ਤਾਂ ਲੋਕ ਕਹਿੰਦੇ ਹਨ ਕਿ ਅਕਾਲੀ-ਭਾਜਪਾ ਦਾ ਗਠਜੋੜ ਕਰਵਾ ਕੇ ਪੰਜਾਬ ਨੂੰ ਬਚਾਉ। ਸੀਟ ਸ਼ੇਅਰਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਹ ਵੀ ਦਿੱਲੀ ਵਿਖੇ ਹੋਣ ਵਾਲੀ ਇਸ ਪ੍ਰੈੱਸ ਕਾਨਫਰੰਸ 'ਚ ਸ਼ਾਮਲ ਹੋਣਗੇ, ਜਿੱਥੇ ਗਠਜੋੜ ਦਾ ਰਸਮੀ ਐਲਾਨ ਕੀਤਾ ਜਾਵੇਗਾ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸਿੰਘ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਕੁਮਾਰ ਸਣੇ ਪੰਜਾਬ ਦੇ ਸਾਰੇ ਸੀਨੀਅਰ ਆਗੂ ਦਿੱਲੀ ਪਹੁੰਚ ਚੁੱਕੇ ਹਨ ਜੋ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਕਈ ਸੀਨੀਅਰ ਆਗੂ ਅੱਜ ਸਟੇਜ ਸ਼ੇਅਰ ਕਰਦੇ ਨਜ਼ਰ ਆਉਣਗੇ।
ਜ਼ਿਕਰਯੋਗ ਹੈ ਕਿ ਦੋਵੇਂ ਪਾਰਟੀਆਂ ਸਤੰਬਰ 2020 ਵਿਚ 3 ਵਿਵਾਦਪੂਰਨ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ ਕਾਰਨ ਵੱਖ ਹੋ ਗਈਆਂ ਸਨ, ਪਰ ਅੱਜ 1 ਵਜੇ ਦਿੱਲੀ 'ਚ ਹੋਣ ਵਾਲੀ ਪ੍ਰੈੱਸ ਕਾਨਫਰੰਸ 'ਚ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦਾ ਐਲਾਨ ਕਰ ਦਿੱਤਾ ਜਾਵੇਗਾ।
ਪ੍ਰਕਾਸ਼ ਪੁਰਬ ਮੌਕੇ ਟਾਂਡਾ ਦੇ ਵੱਖ-ਵੱਖ ਪਿੰਡਾਂ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ
NEXT STORY