ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕੁਝ ਲੋਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਉਮ ਦੀ ਕਾਰਵਾਈ ਨੂੰ ਖੇਡ ਬਣਾ ਲਿਆ ਹੈ। ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਲੋਕਾਂ ਨੂੰ ਤਲਬ ਕਰ ਕੇ ਸਜ਼ਾਵਾਂ ਲਗਾਉਣ।
ਇਹ ਖ਼ਬਰ ਵੀ ਪੜ੍ਹੋ - ਬੇਅਦਬੀ ਮਾਮਲੇ 'ਚ ਪੰਜਾਬ ਪੁਲਸ ਦਾ ਫ਼ੌਰੀ ਐਕਸ਼ਨ
ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜੋ ਉਨ੍ਹਾਂ ਖ਼ਿਲਾਫ਼ ਸਾਬਕਾ ਵਿਧਾਇਕ ਔਲਖ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠੀ ਸ਼ਿਕਾਇਤ ਤੇ ਮੇਰਾ ਨਾਂ ਉਨ੍ਹਾਂ ’ਚ ਸ਼ਾਮਲ ਕਰ ਕੇ ਦੋਸ਼ ਲਗਾਏ ਹਨ। ਇਹ ਸਭ ਕੁਝ ਝੂਠ ਦਾ ਪੁਲੰਦਾ ਹੈ। ਭੂੰਦੜ ਨੇ ਕਿਹਾ ਕਿ ਹੁਣ ਜਥੇਦਾਰ ਰਘਬੀਰ ਸਿੰਘ ਫੌਰੀ ਝੂਠੀਆਂ ਸ਼ਿਕਾਇਤਾਂ ਕਰਨ ਵਾਲੇ ਇਹੋ ਜਿਹੇ ਆਗੂਆਂ ਨੂੰ ਤਲਬ ਕਰ ਕੇ ਇਨ੍ਹਾਂ ਨੂੰ ਸਜ਼ਾਵਾਂ ਲਗਾਉਣ ਕਿਉਂਕਿ ਇਨ੍ਹਾਂ ਲੋਕਾਂ ਨੇ ਜਥੇਦਾਰ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਕਾਰਵਾਈ ਨੂੰ ਖੇਡ ਹੀ ਬਣਾ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ ਬੰਦ ਕਰਵਾਏ 203 ਸੋਸ਼ਲ ਮੀਡੀਆ ਅਕਾਊਂਟ
ਭੂੰਦੜ ਨੇ ਅੱਗੇ ਕਿਹਾ ਕਿ ਬਾਕੀ ਜੋ ਅਕਾਲੀ ਦਲ ਦੇ ਆਗੂਆਂ ਤੇ ਸਾਬਕਾ ਵਜ਼ੀਰਾਂ ਤੋਂ ਸਪੱਸ਼ਟੀਕਰਨ ਮੰਗੇ ਹਨ, ਉਸ ਦੀ ਪ੍ਰਕਿਰਿਆ ਚੱਲ ਰਹੀ ਹੈ। ਜਥੇਦਾਰ ਜੋ ਵੀ ਸੇਵਾ ਜਾਂ ਸਜ਼ਾ ਲਗਾਉਣਗੇ, ਖਿੜੇ ਮੱਥੇ ਕਬੂਲ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਅਧਿਆਪਕਾਂ ਦੀਆਂ ਬਦਲੀਆਂ ਨਾਲ ਜੁੜੀ ਅਹਿਮ ਖ਼ਬਰ
NEXT STORY