ਤਲਵੰਡੀ ਸਾਬੋ(ਬਿਊਰੋ)— ਅਬੋਹਰ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਆਯੋਜਿਤ ਪੋਲ ਖੋਲ੍ਹ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿ ਕੇ ਵਿਵਾਦਾਂ ਵਿਚ ਘਿਰੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਲਗਾਈ ਗਈ 3 ਦਿਨ ਦੀ ਧਾਰਮਿਕ ਸੇਵਾ ਵੀਰਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸ਼ੁਰੂ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਨੇ ਇਹ ਕਹਿੰਦੇ ਹੋਏ ਭੂੰਦੜ ਦਾ ਵਿਰੋਧ ਸ਼ੁਰੂ ਕਰ ਦਿੱਤਾ ਸੀ ਕਿ ਉਕਤ ਸੰਬੋਧਨ ਸਿਰਫ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਈ ਹੀ ਇਸਤੇਮਾਲ ਕੀਤਾ ਜਾਂਦਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਭੂੰਦੜ ਨੂੰ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ। ਇਸ ਦੌਰਾਨ ਭੂੰਦੜ ਨੇ ਆਪਣੇ ਵਲੋਂ ਹੋਈ ਗਲਤੀ ਦੀ ਮੁਆਫੀ ਮੰਗੀ ਅਤੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਦਾ ਐਲਾਨ ਕੀਤਾ। ਇਸੇ ਸਜ਼ਾ ਤਹਿਤ ਭੂੰਦੜ ਨੇ ਵੀਰਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਚ ਨਤਮਸਤਕ ਹੋ ਕੇ ਸਭ ਤੋਂ ਪਹਿਲਾਂ ਕੀਰਤਨ ਸੁਣਿਆ, ਲੰਗਰ ਵੰਡਿਆ ਅਤੇ ਭਾਂਡਿਆਂ ਦੀ ਸੇਵਾ ਕੀਤੀ। ਉਹ 1100 ਰੁਪਏ ਦੀ ਦੇਗ ਕਰਵਾ ਕੇ ਅਤੇ 11 ਜਪੁਜੀ ਸਾਹਿਬ ਦੇ ਪਾਠ ਕਰਕੇ ਸੇਵਾ ਖਤਮ ਕਰਨਗੇ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਨੂੰ ਚੁਣੌਤੀ ਦੇਣ ਵਾਲੇ ਸੇਵਾਮੁਕਤ ਪੁਲਸ ਕਰਮਚਾਰੀਆਂ ਨੂੰ ਰਾਹਤ
NEXT STORY