ਫਰੀਦਕੋਟ (ਜਗਤਾਰ)- ਸੀ.ਆਈ.ਏ. ਸਟਾਫ ਫਰੀਦਕੋਟ ਵੱਲੋਂ ਇਕ ਅਹਿਮ ਆਪਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਇਕ ਗੁਰਗੇ ਨੂੰ ਉਸਦੇ ਦੋ ਸਾਥੀਆਂ ਸਮੇਤ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ, ਜੋਧਾ ਸਿੰਘ ਅਤੇ ਅਮੋਲਕ ਸਿੰਘ ਉਰਫ਼ ਮੋਲੀ ਵਜੋਂ ਹੋਈ ਹੈ, ਜੋ ਕਿ ਕੋਟਕਪੂਰਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਸ ਪਾਰਟੀ ਵੱਲੋਂ ਦੋਸ਼ੀਆਂ ਕੋਲੋਂ 21 ਗ੍ਰਾਮ ਹੈਰੋਇਨ ਅਤੇ ਇਕ ਦੇਸੀ ਪਿਸਤੌਲ .30 ਬੋਰ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਨੈਸ਼ਨਲ ਹਾਈਵੇ-54 ‘ਤੇ ਸਿੱਖਾਵਾਲਾ ਰੋਡ ਕੋਟਕਪੂਰਾ ਵਿਖੇ ਮੌਜੂਦ ਸੀ। ਇਸ ਦੌਰਾਨ ਬੱਸ ਸਟਾਪ ‘ਤੇ ਬਣੇ ਬੈਂਚ ‘ਤੇ ਤਿੰਨ ਵਿਅਕਤੀ ਬੈਠੇ ਹੋਏ ਦਿਖਾਈ ਦਿੱਤੇ। ਸ਼ੱਕ ਦੇ ਆਧਾਰ ‘ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 21 ਗ੍ਰਾਮ ਹੈਰੋਇਨ ਅਤੇ ਇਕ ਦੇਸੀ ਪਿਸਤੌਲ .30 ਬੋਰ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਰੌਂਦ ਬਰਾਮਦ ਹੋਏ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ
ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 50 ਮਿਤੀ 13.03.2026 ਅਧੀਨ ਧਾਰਾ 21(ਬੀ)/61/85 ਐਨ.ਡੀ.ਪੀ.ਐਸ ਐਕਟ ਅਤੇ 25/54/59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਰੀਦਕੋਟ ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀਆਂ ਕੋਲੋਂ ਬਰਾਮਦ ਕੀਤਾ ਗਿਆ ਨਾਜਾਇਜ਼ ਅਸਲਾ ਕਿਸ ਮਕਸਦ ਲਈ ਰੱਖਿਆ ਗਿਆ ਸੀ ਅਤੇ ਕੀ ਇਸ ਦੀ ਵਰਤੋਂ ਕਿਸੇ ਹੋਰ ਅਪਰਾਧਿਕ ਵਾਰਦਾਤ ਲਈ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਈ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਚੱਲੀਆਂ ਗੋਲ਼ੀਆਂ! ਡਾਕਟਰ ਦੀ ਲਗਜ਼ਰੀ ਕਾਰ ’ਤੇ ਫਾਇਰਿੰਗ
NEXT STORY