ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਈਆ ਕਰਾਕ ਦੇਣ ਤੋਂ ਇਲਾਵਾ ਹੋਰ ਵੀ ਕਈ ਫੈਸਲੇ ਵਿਚਾਰੇ ਗਏ ਹਨ। ਸਿੰਘ ਸਾਹਿਬ ਨੇ ਜੀਵਨ ਸਿੰਘ ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਦੇ ਉਲਟ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ, ਚਵਰ ਛਤਰ ਤਖ਼ਤ ਦੇ ਮਾਲਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਮਸਲੇ ਨੂੰ ਵਿਚਾਰਿਆ ਹੈ।
ਇਹ ਵੀ ਪੜ੍ਹੋ-ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ
ਸਿੰਘ ਸਾਹਿਬ ਨੇ ਕਿਹਾ ਜੀਵਨ ਸਿੰਘ ਬਗੀਚੀ ਵਾਲੇ ਨੂੰ ਗੁਰਬਾਣੀ ਸਿੱਖ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਆਸ਼ੇ ਅਨੁਸਾਰ ਸੋਝੀ ਨਹੀਂ ਹੈ। ਇਸ ਲਈ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ ਕਰਨ ’ਤੇ ਰੋਕ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ
NEXT STORY