ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ 'ਚ ਜਾਣ ਅਤੇ ਪਾਣੀ 'ਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ।
ਇਹ ਵੀ ਪੜ੍ਹੋ: You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ ਕਰੇਗਾ ਸਰਵੇਖਣ
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁਖ਼ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਸ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ 4 ਜੁਲਾਈ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
NEXT STORY