ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲੇ ਵਿਚ ਝੋਨੇ ਦੀ ਪਰਾਲੀ, ਨਾੜ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਅੱਗ ਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 1 ਅਕਤੂਬਰ ਤੋਂ 15 ਨਵੰਬਰ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿਚ ਕਿਹਾ ਕਿ ਝੋਨੇ ਦੀ ਕਟਾਈ ਮਗਰੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਦੇ ਨਾਲ-ਨਾਲ ਜੀਵ-ਜੰਤੂਆਂ, ਆਲੇ-ਦੁਆਲੇ ਖੜ੍ਹੀਆਂ ਫ਼ਸਲਾਂ ਅਤੇ ਸੜਕਾਂ ਕਿਨਾਰੇ ਲੱਗੇ ਦਰੱਖ਼ਤਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਰਹਿੰਦਾ ਹੈ। ਇਸ ਨਾਲ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਝੋਨੇ ਦੀ ਕਟਾਈ ਦੌਰਾਨ ਕੰਬਾਈਨ ਮਸ਼ੀਨਾਂ ’ਤੇ ਸੁਪਰ ਐੱਸ. ਐੱਮ. ਐੱਸ. ਸਿਸਟਮ ਚਾਲੂ ਹਾਲਤ ਵਿਚ ਰੱਖਣਾ ਲਾਜ਼ਮੀ ਕੀਤਾ ਹੈ। ਸੁਪਰ ਐੱਸ. ਐੱਮ. ਐੱਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ ਜਾਨ
ਇਸ ਦੇ ਨਾਲ ਹੀ ਜ਼ਿਲ੍ਹੇ ਦੀ ਹੱਦ ਵਿਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ’ਤੇ ਰੋਕ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਤ ਸਮੇਂ ਕਟਾਈ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਵਾਤਾਵਰਣ ਦੀ ਸੰਭਾਲ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
NEXT STORY