ਚੰਡੀਗੜ੍ਹ (ਗੰਭੀਰ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੂਰੇ ਪੰਜਾਬ ’ਚ ਅਦਾਲਤ ਦੀ ਅਗਾਊਂ ਇਜਾਜ਼ਤ ਤੋਂ ਬਗ਼ੈਰ ਰੁੱਖਾਂ ਦੀ ਕਟਾਈ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ ਜਾਂ ਵਿਸ਼ੇਸ਼ ਇਜਾਜ਼ਤ ਤੋਂ ਬਗ਼ੈਰ ਸੂਬੇ ’ਚ ਕਿਤੇ ਵੀ ਰੁੱਖ ਨਹੀਂ ਕੱਟੇ ਜਾਣਗੇ। ਅਦਾਲਤ ਨੇ ਇਹ ਹੁਕਮ ਮੋਹਾਲੀ ਦੇ ਏਅਰਪੋਰਟ ਰੋਡ ’ਤੇ ਪ੍ਰਸਤਾਵਿਤ ਤਕਰੀਬਨ 250 ਰੁੱਖਾਂ ਦੀ ਕਟਾਈ ਖ਼ਿਲਾਫ਼ ਦਾਖ਼ਲ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤਾ।
ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...
ਪਟੀਸ਼ਨ ’ਚ ਕਿਹਾ ਗਿਆ ਸੀ ਕਿ ਵਿਕਾਸ ਪ੍ਰਾਜੈਕਟਾਂ ਦੇ ਨਾਂ ’ਤੇ ਵਾਤਾਵਰਨ ਦੇ ਮਿਆਰਾਂ ਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਅਣਦੇਖੀ ਕਰਦਿਆਂ ਵੱਡੇ ਪੱਧਰ ’ਤੇ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ ਅਤੇ ਪੁੱਛਿਆ ਹੈ ਕਿ ਸੂਬੇ ’ਚ ਵੱਖ-ਵੱਖ ਪ੍ਰਾਜੈਕਟਾਂ ਤਹਿਤ ਹੋ ਰਹੀ ਰੁੱਖਾਂ ਦੀ ਕਟਾਈ ਨੂੰ ਲੈ ਕੇ ਹੁਣ ਤੱਕ ਕੀ ਕਾਨੂੰਨੀ ਇਜਾਜ਼ਤ ਲਈ ਹੈ। ਇਹ ਜਨਹਿੱਤ ਪਟੀਸ਼ਨ ਮੋਹਾਲੀ ਵਾਸੀ ਸ਼ੁਭਮ ਸੇਖੋਂ ਵੱਲੋਂ ਦਾਖ਼ਲ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Year Ender 2025: ਪੰਜਾਬ 'ਚ ਜਬਰ-ਜ਼ਿਨਾਹ ਤੇ ਗੈਂਗਰੇਪ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ, ਦਿੱਤੇ ਡੂੰਘੇ ਜ਼ਖ਼ਮ
NEXT STORY