ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਵਿਚ ਮੂੰਹ ਢੱਕ ਕੇ ਚੱਲਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਫਿਰੋਜ਼ਪੁਰ 'ਚ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਪੈਦਲ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਵੱਲੋਂ ਲਿਖੇ ਪੱਤਰ ਦੇ ਆਧਾਰ 'ਤੇ ਇਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਵਾਹਨ ਚਲਾਉਣ ਜਾਂ ਪੈਦਲ ਚੱਲਣ ਸਮੇਂ ਮੂੰਹ ਢੱਕਣ 'ਤੇ ਪਾਬੰਦੀ ਲਗਾਈ ਹੈ। ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ। ਬੀਮਾਰੀ ਜਾਂ ਐਲਰਜੀ ਵਾਲਿਆਂ ਨੂੰ ਛੋਟ ਮਿਲੇਗੀ।
ਇਹ ਵੀ ਪੜ੍ਹੋ: ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਕਈ ਵਾਰ ਸਮਾਜ ਵਿਰੋਧੀ ਅਨਸਰ ਵਾਹਨ ਚਲਾਉਂਦੇ ਸਮੇਂ ਮੂੰਹ ਢੱਕ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਜਿਸ ਤੋਂ ਬਚਣ ਲਈ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਜੇਕਰ ਕੋਈ ਵਾਹਨ ਚਾਲਕ ਜਾਂ ਪੈਦਲ ਚੱਲਣ ਵਾਲਾ ਮੂੰਹ ਢਕ ਕੇ ਚੱਲਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਬੀਮਾਰੀ ਜਾਂ ਐਲਰਜੀ ਕਾਰਨ ਡਾਕਟਰੀ ਨਿਗਰਾਨੀ ਹੇਠ ਮਾਸਕ ਜਾਂ ਕੋਈ ਹੋਰ ਚੀਜ਼ ਪਾਉਂਦਾ ਹੈ ਤਾਂ ਉਸ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CM ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਸੁਨੀਲ ਜਾਖੜ ਦਾ ਇਨਕਾਰ, ਪੜ੍ਹੋ ਪੂਰੀ ਖ਼ਬਰ
NEXT STORY