ਫਾਜਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅੰਦਰ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖ਼ਰੀਦ, ਵੇਚਣ ਅਤੇ ਵਰਤੋਂ ਕਰਨ ’ਤੇ ਅਤੇ ਸਰਹੱਦ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਖੇਤਰ ’ਚ ਡਰੋਨ ਉਡਾਉਣ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਕਮ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖ਼ਰੀਦ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਾਹਨਾਂ ਦਾ ਗਲਤ ਇਸਤੇਮਾਲ ਕਰ ਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ’ਚ ਖਲਲ ਪੈਦਾ ਕਰ ਕੇ ਮਾਨਵ ਜੀਵਨ ਹੋਂਦ ਨੂੰ ਖ਼ਤਰਾ ਪੈਦਾ ਕੀਤਾ ਜਾਂਦਾ ਹੈ।
ਇਸ ਤੋਂ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਤੀ ਤੇ ਵਾਹਨਾਂ ਦੀ ਵਰਤੋਂ ਕਰਨ ’ਤੇ ਰੋਕ ਲਾਉਣੀ ਜ਼ਰੂਰੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ’ਚ ਪੈਂਦੇ ਅੰਤਰ-ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ’ਚ ਕਵਾਡ-ਕਾਪਟਰ (ਡਰੋਨ ਕੈਮਰੇ) ਆਦਿ ਉਡਾਉਣ ’ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ’ਚ ਕਿਹਾ ਕਿ ਵਾਇਰਲੈਸ ਮੋਨੀਟਰਿੰਗ ਓਰਗਨਾਈਜੇਸ਼ਨ ਵੱਲੋਂ ਕੀਤੇ ਗਏ ਸਰਵੇ ਮੁਤਾਬਕ ਪੰਜਾਬ ਦੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ’ਚ ਪਾਕਿਸਤਾਨੀ ਸਿਮ ਕਾਰਡ ਦੀ ਐਕਟੀਵਿਟੀ ਪਾਈ ਗਈ ਹੈ। ਇਸ ਲਈ ਉਕਤ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਾਜ਼ਿਲਕਾ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।
ਬਦਲੇ ਮੌਸਮ ਕਾਰਣ ਖੜ੍ਹੀ ਹੋਈ ਨਵੀਂ ਮੁਸੀਬਤ, ਕਿਸਾਨਾਂ ਲਈ ਵੱਜੀ ਖ਼ਤਰੇ ਦੀ ਘੰਟੀ
NEXT STORY