ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਸੋਨਾਲੀ ਗਿਰਿ ਨੇ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ 'ਚ ਰਾਤ ਦੇ ਸਮੇਂ ਉੱਚੀ ਅਵਾਜ਼ 'ਚ ਲਾਊਡ ਸਪੀਕਰ, ਡੀ. ਜੇ. ਆਦਿ ਦਾ ਇਸਤੇਮਾਲ ਕਰਨ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਲਾਈ ਗਈ ਇਸ ਪਾਬੰਦੀ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ 'ਚ ਅਤੇ ਸਭਿਆਚਾਰਕ ਪ੍ਰੋਗਰਾਮਾਂ ਜਾਂ ਧਾਰਮਿਕ ਸਮਾਗਮਾਂ 'ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਲਾਊਡ ਸਪੀਕਰ, ਡੀ.ਜੇ. ਜਾਂ ਆਰਕੈਸਟਰਾ ਨਹੀਂ ਚਲਾਇਆ ਜਾ ਸਕੇਗਾ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਲਈ ਸਬੰਧਤ ਇਮਾਰਤੀ ਕੰਪਲੈਕਸ ਦੇ ਮਾਲਕ ਖ਼ਿਲਾਫ਼ ਕਾਰਵਾਈ ਕਰਨ ਤੋਂ ਇਲਾਵਾ ਲਾਊਡ ਸਪੀਕਰ, ਡੀ. ਜੇ. ਜਾਂ ਆਰਕੈਸਟਰਾ ਮਾਲਕ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਸਮਾਨ ਜ਼ਬਤ ਕਰਨ ਜਿਹੀ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕਦੀ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ. 72 ਆਫ਼ 1998 'ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਅਵਾਜ਼ ਪ੍ਰਦੂਸ਼ਣ ਦੀ ਕੀਤੀ ਮਨਾਹੀ ਤਹਿਤ ਵੀ ਲਾਊਡ ਸਪੀਕਰ ਤੇ ਡੀ. ਜੇ. ਆਦਿ ਦੀ ਵਰਤੋਂ ਵਰਜਿਤ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ 26 ਜੁਲਾਈ ਤੋਂ 25 ਮਾਰਚ 2017 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਐਸ. ਡੀ. ਐਮਜ਼, ਵਾਤਾਵਰਣ ਇੰਜੀਨੀਅਰ ਹੁਸ਼ਿਆਰਪੁਰ ਅਤੇ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਗਈ ਹੈ।
ਧੋਖੇ ਨਾਲ ਨੀਲੇ ਕਾਰਡ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸ਼ੁਰੂ ਹੋਈ ਕਾਰਵਾਈ
NEXT STORY