ਫਿਰੋਜ਼ਪੁਰ (ਰਾਜੇਸ਼ ਢੰਡ) : ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਾਰੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸੁਪਰ ਐੱਸ. ਐੱਮ. ਐੱਸ. ਲੱਗੇ ਹੋਏ ਕੰਬਾਈਨ ਹਾਰਵੈਸਟਰਾਂ ਨਾਲ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੁਪਰ ਐੱਸ. ਐੱਮ. ਐੱਮ. ਅਟੈਚਮੈਂਟ ਉਪਲੱਬਧ ਕਰਵਾਇਆ ਗਿਆ ਹੈ, ਜਿਸ ਨੂੰ ਕੰਬਾਈਨ ਹਾਰਵੈਸਟਰ ਦੇ ਪਿੱਛੇ ਲਗਾਇਆ ਜਾਂਦਾ ਹੈ।
ਇਹ ਕੰਬਾਈਨ ਦੇ ਪਿੱਛੇ ਨਿਕਲਣ ਵਾਲੀ ਪਰਾਲੀ ਦਾ ਕੁਤਰਾ ਕਰਕੇ ਇਸ ਨੂੰ ਇੱਕ ਸਾਰ ਖਿਲਾਰਦਾ ਹੈ, ਜਿਸ ਨਾਲ ਖੇਤ ਵਿਚ ਹੈਪੀ ਸੀਡਰ, ਸੁਪਰ ਸੀਡਰ ਆਦਿ ਮਸ਼ੀਨਾਂ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਦਾ ਕਾਰਜ ਸੁਖਾਲਾ ਹੋ ਜਾਂਦਾ ਹੈ। ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਸੁਪਰ ਐੱਸ. ਐੱਮ. ਐੱਸ. ਤੋਂ ਕੰਬਾਈਨਾਂ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਕੰਬਾਈਨ ਮਾਲਕ ਸੁਪਰ ਐੱਸ. ਐੱਮ. ਐੱਸ. ਤੋਂ ਬਿਨਾਂ ਕੰਬਾਈਨ ਚਲਾਵੇਗਾ ਤਾਂ ਪਹਿਲੀ ਉਲੰਘਣਾ ’ਤੇ 50,000 ਰੁਪਏ, ਦੂਜੀ ਉਲੰਘਣਾ ’ਤੇ 75,000 ਰੁਪਏ ਅਤੇ ਤੀਜੀ ਉਲੰਘਣਾ ’ਤੇ 10,0000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
ਸਿਟੀ ਯੂਨੀਵਰਸਿਟੀ ਤੇ ਪੰਜਾਬ ਪੁਲਸ ਦੀ ਨਸ਼ਿਆਂ ਖ਼ਿਲਾਫ਼ ਸਾਂਝੀ ਪਹਿਲ, ਕੱਢਿਆ ਰੋਡ ਸ਼ੋਅ
NEXT STORY