ਚੰਡੀਗੜ੍ਹ/ਸੰਗਰੂਰ (ਅੰਕੁਰ) : ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ’ਚ ਦਾਖ਼ਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ 'ਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜ਼ਾਂ ਨੂੰ ਸਿਹਤ ਸਬੰਧੀ ਕੁੱਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ’ਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫ਼ਰ ਕਰਨ ਦੀ ਲੋੜ ਨਹੀਂ ਪਈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ’ਤੇ ਪੰਜਾਬ ਦੇ ਸਾਰੇ ਹਸਪਤਾਲਾਂ ’ਚ ਪਾਬੰਦੀ ਲਗਾ ਦਿੱਤੀ ਗਈ ਹੈ। ਡਰੱਗ ਇੰਸਪੈਕਟਰ ਵੱਲੋਂ ਇਸ ਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ’ਚ ਭੇਜਿਆ ਜਾ ਰਿਹਾ ਹੈ, ਜਿਸ ਦੇ ਨਤੀਜੇ ਅਗਲੇ 2-3 ਦਿਨਾਂ ’ਚ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕਰ 'ਤੀ ਤਾ
ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖ਼ਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ’ਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਮੌਕੇ ਏ. ਡੀ. ਸੀ. ਵਿਕਾਸ ਹੀਰਾ, ਐੱਸ. ਡੀ. ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕਰ 'ਤੀ ਤਾਜ਼ਾ ਭਵਿੱਖਬਾਣੀ
NEXT STORY