ਕਪੂਰਥਲਾ (ਵਿਪਨ)- ਕਪੂਰਥਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਵੇਚਣ ਅਤੇ ਬਿਨ੍ਹਾਂ ਬਿੱਲ/ਰਿਕਾਰਡ ਦੇ ਖ਼ਰੀਦਣ-ਵੇਚਣ ’ਤੇ ਰੋਕ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕਤਾ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੀਨੀਅਰ ਪੁਲਸ ਕਪਤਾਨ ਦੀ ਮੰਗ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਜ਼ਰਾ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਸ ਕਪਤਾਨ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਖ਼ੁਫ਼ੀਆ ਰਿਪੋਰਟਾਂ ਤੋਂ ਅਤੇ ਡਰੱਗ ਅਡਿਕਟ ਨਾਲ ਸੰਪਰਕ ਕਰਨ ’ਤੇ ਪਤਾ ਲੱਗਾ ਹੈ ਕਿ ਪ੍ਰੀਗਾਬਾਲਿਨ ਕੈਪਸੂਲਾਂ ਦੀ ਵਰਤੋਂ ਨਸ਼ੇ ਦੇ ਆਦਿ ਲੋਕਾਂ ਵੱਲੋਂ ਨਸ਼ਾ ਕਰਨ ਵਾਸਤੇ ਵੱਡੀ ਤਦਾਦ ਵਿਚ ਕੀਤੀ ਜਾ ਰਹੀ ਹੈ। ਇਸ ਲਈ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 15 ਅਪ੍ਰੈਲ ਤੋਂ 13 ਜੂਨ 2025 ਤੱਕ ਲਾਗੂ ਰਹਿਣਗੇ। ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਇਸ ਸਿਵਲ ਸਰਜਨ 'ਤੇ ਡਿੱਗੀ ਗਾਜ, ਹੋਈ ਮੁਅੱਤਲ, ਵਜ੍ਹਾ ਕਰੇਗੀ ਹੈਰਾਨ
ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕਤਰਫ਼ਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਜਾਂਦਾ ਹੈ। ਇਸ ਹੁਕਮ ਦਾ ਪ੍ਰਚਾਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕਪੂਰਥਲਾ ਵੱਲੋ ਪ੍ਰਿੰਟ/ਇਲੈਕਟ੍ਰੋਨਿਕ ਮੀਡੀਆ ਰਾਹੀਂ ਅਤੇ ਰੇਲਵੇ ਸਟੇਸ਼ਨ, ਬੱਸ ਅੱਡਾ, ਉਪ ਮੰਡਲ ਮੈਜਿਸਟਰੇਟਸ, ਤਹਿਸੀਲਦਾਰਜ਼, ਨਗਰ ਕੋਸਲਾਂ ਅਤੇ ਸਦਰ ਮੁਕਾਮਾਂ ਦੇ ਨੋਟਿਸ ਬੋਰਡਾਂ ਤੇ ਇਸ ਹੁਕਮ ਦੀਆਂ ਕਾਪੀਆਂ ਚਿਪਕਾ ਕੇ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਵੱਡਾ ਹਾਦਸਾ: ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪਰਤ ਰਹੀ ਸਕੂਲ ਬੱਸ ਦੇ ਹੇਠਾਂ ਆਇਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SC ਭਾਈਚਾਰੇ ਦੇ ਵਕੀਲਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
NEXT STORY