ਲੁਧਿਆਣਾ (ਵਿਜੇ, ਅਨਿਲ) : ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਦੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਕਿਸਾਨਾਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : 'ਪੰਜਾਬ ਪੁਲਸ' 'ਚ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਹੋਵੇਗੀ ਭਰਤੀ
ਇਸ ਦੌਰਾਨ ਕਿਸਾਨਾਂ ਵੱਲੋਂ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹਾਈਵੇਅ 'ਤੇ ਲੱਗੇ ਜਾਮ ਨੂੰ ਦੇਖਦਿਆਂ ਪੁਲਸ ਪ੍ਰਸ਼ਾਸਨ ਵੱਲੋਂ ਥਾਂ-ਥਾਂ ਨਾਕੇਬੰਦੀ ਕੀਤੀ ਗਈ। ਧਰਨੇ ਦੌਰਾਨ ਐਂਬੂਲੈਂਸ ਨੂੰ ਕਿਸਾਨਾਂ ਵੱਲੋਂ ਰਸਤਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ 'ਪਟਿਆਲਾ' ਮੁਕੰਮਲ ਬੰਦ, ਦੇਖੋ ਤਾਜ਼ਾ ਹਾਲਾਤ ਬਿਆਨ ਕਰਦੀਆਂ ਤਸਵੀਰਾਂ
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸ਼ਹਿਰ 'ਚ ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ।
ਬੰਦ ਦੌਰਾਨ ਸ਼ਹਿਰ ਦੀ ਸਬਜ਼ੀ ਮੰਡੀ ਅਤੇ ਬਜ਼ਾਰਾਂ 'ਚ ਵੀ ਸੰਨਾਟਾ ਪੱਸਰਿਆ ਹੋਇਆ ਦਿਖਾਈ ਦਿੱਤਾ।
ਨੋਟ : ਕਿਸਾਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਬਾਰੇ ਦਿਓ ਆਪਣੀ ਰਾਏ
ਜੈਤੋ 'ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਸਮੂਹ ਵਪਾਰੀ ਵਰਗ ਨੇ ਦਿੱਤਾ ਸਮਰਥਨ
NEXT STORY