ਜਲੰਧਰ- 26 ਜਨਵਰੀ ਨੂੰ ਇਕ ਪਾਸੇ ਜਿੱਥੇ ਪੂਰੇ ਦੇਸ਼ 'ਚ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ, ਉੱਥੇ ਹੀ ਉਸ ਦਿਨ ਅੰਮ੍ਰਿਤਸਰ ਦੇ ਟਾਊਨ ਹਾਲ ਵਿਖੇ ਸਥਿਤ ਡਾ. ਅੰਬੇਡਕਰ ਦੀ ਮੂਰਤੀ ਦੀ ਇਕ ਨੌਜਵਾਨ ਵੱਲੋਂ ਕੀਤੀ ਗਈ ਬੇਅਦਬੀ ਕਾਰਨ ਪੂਰੇ ਦਲਿਤ ਸਮਾਜ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਇਸ ਘਟਨਾ ਕਾਰਨ ਪੂਰੇ ਪੰਜਾਬ 'ਚ ਮਾਹੌਲ ਭਖਿਆ ਹੋਇਆ ਹੈ ਤੇ ਇਸ ਬਾਰੇ ਸਿਆਸਤ ਵੀ ਕਾਫ਼ੀ ਗਰਮਾਈ ਹੋਈ ਹੈ।
ਇਸੇ ਕਾਰਨ ਬੀਤੇ ਦਿਨ ਅੰਮ੍ਰਿਤਸਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੌਰਾਨ ਐੱਸ.ਸੀ. ਭਾਈਚਾਰੇ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸੇ ਸਿਲਸਿਲੇ 'ਚ ਅੱਜ ਜਲੰਧਰ, ਲੁਧਿਆਣਾ, ਮੋਗਾ, ਨਵਾਂਸ਼ਹਿਰ, ਫਗਵਾੜਾ ਤੇ ਹੁਸ਼ਿਆਰਪੁਰ ਦੀਆਂ ਐੱਸ.ਸੀ. ਭਾਈਚਾਰੇ ਦੀਆਂ ਜਥੇਬੰਦੀਆਂ ਵੱਲੋਂ ਵੀ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ
ਕਈ ਸ਼ਹਿਰਾਂ ਦੇ ਬਾਜ਼ਾਰਾਂ 'ਚ ਲਾਊਡਸਪੀਕਰਾਂ 'ਚ ਅਨਾਊਂਸਮੈਂਟ ਕਰ ਕੇ ਇਸ ਬੰਦ 'ਚ ਵਪਾਰੀ ਵਰਗ ਕੋਲੋਂ ਸਹਿਯੋਗ ਮੰਗਿਆ ਗਿਆ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ- ਮੈਡੀਕਲ ਸਟੋਰ, ਹਸਪਤਾਲ ਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਦਲਿਤ ਸਮਾਜ ਇਸ ਮਾੜੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਟਾਊਨ ਹਾਲ ਸਥਿਤ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ 26 ਜਨਵਰੀ ਵਾਲੇ ਦਿਨ ਇਕ ਨੌਜਵਾਨ ਚੜ੍ਹ ਗਿਆ, ਜਿਸ ਨੇ ਉੱਪਰ ਚੜ੍ਹ ਕੇ ਮੂਰਤੀ 'ਤੇ ਹਥੌੜੇ ਨਾਲ ਸੱਟਾਂ ਮਾਰੀਆਂ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪੁਲਸ ਇਸ ਮਾਮਲੇ 'ਚ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਇਸ ਨੇ ਇਹ ਕਿਉਂ ਕੀਤਾ ਹੈ ਤੇ ਇਸ ਮਾਮਲੇ 'ਚ ਮੁਲਜ਼ਮ ਨਾਲ ਕੋਈ ਹੋਰ ਵੀ ਸ਼ਾਮਲ ਹੈ ਜਾਂ ਨਹੀਂ।
ਇਸ ਮਾਮਲੇ ਬਾਰੇ ਪੰਜਾਬ ਦੀ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਤੇ ਸਾਰੀਆਂ ਪਾਰਟੀਆਂ ਇਸ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- 'ਬਦਮਾਸ਼' ਪਿਸਤੌਲ ਲਹਿਰਾ ਕੇ ਖ਼ਾਲੀ ਕਰਵਾ ਰਹੇ ਰਾਹ ! ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਈ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯੂਥ ਅਕਾਲੀ ਦਲ ਨੇ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਜਥੇਦਾਰ ਸਾਹਿਬ ਦੇ ਨਾਂ ਸੌਂਪਿਆ ਬੇਨਤੀ ਪੱਤਰ
NEXT STORY