ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬੰਦੀ ਛੋੜ ਦਿਹਾੜੇ ਦੇ ਸਬੰਧ ਵਿੱਚ ਟਾਂਡਾ ਦੇ ਗੁਰਦੁਆਰਾ ਪੁਲਪੁਖ਼ਤਾ ਸਾਹਿਬ ਪਾਤਸ਼ਾਹੀ ਛੇਵੀਂ ਨੂੰ ਸ਼ਾਨਦਾਰ ਵੱਖ-ਵੱਖ ਰੰਗਾਂ ਦੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਇਲਾਕੇ ਦੀਆਂ ਸੰਗਤਾਂ ਲਈ ਗੁਰਦੁਆਰਾ ਪੁਲਪੁਖ਼ਤਾ ਸਾਹਿਬ ਦੇ ਦ੍ਰਿਸ਼ ਬੇਹੱਦ ਮਨਮੋਹਕ ਹਨ। ਉਥੇ ਹੀ ਕੋਰੋਨਾ ਦੇ ਪ੍ਰਕੋਪ ਦੇ ਘਟਣ ਤੋਂ ਬਾਅਦ ਟਾਂਡਾ ਇਲਾਕੇ ਦੇ ਬਾਜ਼ਾਰਾਂ ਵਿੱਚ ਦੀਵਾਲੀ ਨੂੰ ਲੈ ਕੇ ਕਾਫ਼ੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ 'ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਹੀ ਸਿੱਖ ਧਰਮ ਦਾ ਮਹਾਨ ਇਤਿਹਾਸ ਵੀ ਇਸ ਨਾਲ ਜੁੜਿਆ ਹੈ। ਸਿੱਖ ਧਰਮ 'ਚ ਦੀਵਾਲੀ ਨੂੰ 'ਬੰਦੀ ਛੋੜ ਦਿਹਾੜੇ' ਦੇ ਰੂਪ 'ਚ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਨੂੰ ਛੁੜਵਾ ਕੇ ਲਿਆਏ ਸਨ। ਬੰਦੀ ਛੋੜ ਦਿਹਾੜੇ ਮੌਕੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਫ਼ੀ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
ਵੱਡੀ ਖ਼ਬਰ: ਫ਼ਿਰੋਜ਼ਪੁਰ ਸਰਹੱਦ ਨੇੜੇ ਮਿਲਿਆ ਇਕ ਹੋਰ ਟਿਫ਼ਿਨ ਬੰਬ
NEXT STORY