ਅੰਮ੍ਰਿਤਸਰ (ਬਿਊਰੋ) - ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵਿਚ 2 ਹੋਰ ਮੈਂਬਰ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨੂੰ ਕਮੇਟੀ ਵਿਚ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ
ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਥਾਪਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਪੰਜਾਬ ਤੋਂ ਬਾਹਰਲੇ 2 ਤਖ਼ਤ ਸਾਹਿਬਾਨ ਦੀਆਂ ਕਮੇਟੀਆਂ ਦੇ ਪ੍ਰਧਾਨ ਨੁਮਾਇੰਦਿਆਂ ਵਜੋਂ ਲਏ ਗਏ ਹਨ, ਤਾਂ ਜੋ ਪੂਰੇ ਦੇਸ਼ ਦੀ ਅਵਾਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 19 ਮਈ ਨੂੰ ਇਸ ਕਮੇਟੀ ਦੀ ਇਕੱਤਰਤਾ ਵਿਚ ਭਵਿੱਖੀ ਰੂਪ-ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ
ਖੰਨਾ ਪੁਲਸ ਵੱਲੋਂ 27 ਲੱਖ ਤੋਂ ਜ਼ਿਆਦਾ ਦੀ ਰਕਮ ਸਮੇਤ ਕੱਪੜਾ ਵਪਾਰੀ ਗ੍ਰਿਫ਼ਤਾਰ
NEXT STORY