ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕੀਤਾ ਹੈ। ਧਾਮੀ ਨੇ ਕਿਹਾ ਕਿ ਜੇਕਰ ਗੁਜਰਾਤ ਅੱਤਿਆਚਾਰ ਸਮੇਂ ਬਿਲਕਿਸ ਬਾਨੋ ਜਬਰ-ਜ਼ਿਨਾਹ ਕੇਸ ਵਿਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ।
ਪੜ੍ਹੋ ਇਹ ਵੀ ਖ਼ਬਰ: ਦਿਵਿਆਂਗ ਵਿਅਕਤੀ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਨੂੰਹ ਨੇ ਪ੍ਰੇਮੀ ਨਾਲ ਮਿਲ ਚਾਚੇ ਸਹੁਰੇ ਨੂੰ ਦਿੱਤੀ ਦਿਲ ਕੰਬਾਊ ਮੌਤ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਰਕਾਰਾਂ ਪੱਖਪਾਤ ਵਾਲੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਜਬਰ-ਜ਼ਿਨਾਹ ਵਰਗੇ ਗੰਭੀਰ ਤੇ ਸਮਾਜ ਦੇ ਨਾਂ ’ਤੇ ਧੱਬਾ ਕਹੇ ਜਾਂਦੇ ਅਪਰਾਧ ਜਬਰ-ਜ਼ਿਨਾਹ ਦੇ ਦੋਸ਼ੀ ਸਰਕਾਰਾਂ ਵੱਲੋਂ ਹਮਦਰਦੀ ਭਰੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ। ਦੂਜੇ ਪਾਸੇ ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬੰਦ ਰੱਖਿਆ ਹੋਇਆ ਹੈ। ਕੀ ਇਸ ਤਰ੍ਹਾਂ ਕਰ ਕੇ ਸਾਡੇ ਦੇਸ਼ ਦੀਆਂ ਸਰਕਾਰਾਂ ਘੱਟ ਗਿਣਤੀਆਂ ਨੂੰ ਜਾਣਬੁੱਝ ਕੇ ਦਬਾ ਨਹੀਂ ਰਹੀਆਂ? ਐਡਵੋਕੇਟ ਧਾਮੀ ਨੇ ਇਸ ਪੱਖਪਾਤ ਨੂੰ ਭਾਰਤੀ ਸੰਵਿਧਾਨ ਦੇ ਉਲੰਘਣ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦੀ ਵੀ ਹੱਤਿਆ ਕਰਾਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵਾਪਰੀ ਘਟਨਾ: ਮਾਮੇ ਨੇ ਚਾਕੂ ਨਾਲ ਕੀਤਾ ਭਾਣਜੀ ਦਾ ਕਤਲ, ਲਹੂ-ਲੁਹਾਨ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਅਜਿਹਾ ਧੱਕਾ ਅਤੇ ਪੱਖਪਾਤ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ’ਤੇ ਸੰਜੀਦਾ ਵਿਚਾਰ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਸਭ ਲਈ ਇਕੋ ਜਿਹੀ ਨੀਤੀ ਅਪਣਾਉਣ ਲਈ ਨੇਕਦਿਲੀ ਧਾਰਨ ਕਰਨ ਦੀ ਸਲਾਹ ਦਿੱਤੀ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਲਈ ਆਖਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁੜੇਲ ਜੇਲ੍ਹ ਵਿਚ ਬੰਦ ਭਾਈ ਲਖਵਿੰਦਰ ਸਿੰਘ ਨੂੰ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਧਰਮ ਅੰਦਰ ਭੁੱਖ ਹੜਤਾਲ ਨੂੰ ਕੋਈ ਥਾਂ ਨਹੀਂ ਹੈ, ਇਸ ਲਈ ਉਹ ਆਪਣੀ ਜਿੱਦ ਛੱਡ ਦੇਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਨੂੰ ਇਨਸਾਫ ਦਿਵਾਉਣ ਲਈ ਯਤਨਸ਼ੀਲ ਹੈ ਅਤੇ ਹਮੇਸ਼ਾ ਰਹੇਗੀ।
ਪੜ੍ਹੋ ਇਹ ਵੀ ਖ਼ਬਰ: ਪੰਜਾਬ ਅਤੇ ਹਰਿਆਣਾ ਸਕੱਤਰੇਤ ’ਚ ਮਿਲਿਆ ਸ਼ੱਕੀ ਬੈਗ ; ਪੁਲਸ ਨੇ ਕਿਹਾ- ਮਾਕ ਡਰਿੱਲ
ਚੰਡੀਗੜ੍ਹ 'ਚ ਦਿਨ-ਦਿਹਾੜੇ ਖ਼ੌਫ਼ਨਾਕ ਵਾਰਦਾਤ, ਮਾਮੂਲੀ ਝਗੜੇ ਪਿੱਛੋਂ ਨੌਜਵਾਨ ਦਾ ਚਾਕੂ ਮਾਰ ਕੀਤਾ ਕਤਲ
NEXT STORY