Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    7:15:28 AM

  • komaldeep secures 6th rank from across the country in jrf exam

    ਬੱਕਰੀਆਂ ਚਾਰਨ ਵਾਲੇ ਨੇ ਮੁੜ ਰਚਿਆ ਇਤਿਹਾਸ, JRF...

  • harsimrat badal slams cm mann over punjabis stranded in dubai

    ਦੁਬਈ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ...

  • uae government big announcement for stranded passengers

    UAE 'ਚ ਫਸੇ ਮੁਸਾਫਿਰਾਂ ਲਈ ਸਰਕਾਰ ਦਾ ਵੱਡਾ ਐਲਾਨ,...

  • 165 ballistic missiles and 541 drones uae iran

    ਈਰਾਨ ਨੇ UAE 'ਤੇ ਦਾਗੀਆਂ 165 ਬੈਲਿਸਟਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿੱਖ ਇਤਿਹਾਸ ਅੰਦਰ 'ਬੰਦੀਛੋੜ ਦਿਵਸ' ਦੀ ਮਹੱਤਤਾ

PUNJAB News Punjabi(ਪੰਜਾਬ)

ਸਿੱਖ ਇਤਿਹਾਸ ਅੰਦਰ 'ਬੰਦੀਛੋੜ ਦਿਵਸ' ਦੀ ਮਹੱਤਤਾ

  • Edited By Rajwinder Kaur,
  • Updated: 27 Oct, 2019 09:06 AM
Jalandhar
bandichod divas
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਦੀਵਾਲੀ ਦਾ ਤਿਉਹਾਰ ਹਰ ਵਰਗ ਵਲੋਂ ਵੱਡੀ ਪੱਧਰ 'ਤੇ ਮਨਾਇਆ ਜਾਂਦਾ ਹੈ ਪਰ ਸਿੱਖ ਕੌਮ ਦੀਵਾਲੀ ਨੂੰ 'ਬੰਦੀਛੋੜ ਦਿਵਸ' ਦੇ ਰੂਪ 'ਚ ਮਨਾਉਂਦੀ ਹੈ। ਇਸ ਦਿਨ ਸਿੱਖ ਜਗਤ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਕਰਦਿਆਂ ਮਾਣ ਮਹਿਸੂਸ ਕਰਦਾ ਹੈ, ਕਿਉਂਕਿ ਸਿੱਖ ਧਰਮ ਅੰਦਰ ਇਸ ਦਿਨ ਦਾ ਆਪਣਾ ਖਾਸ ਮਹੱਤਵ ਹੈ। ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸਿੱਖਾਂ 'ਚ ਇਸ ਦਿਨ ਦੀਵੇ ਮਚਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਚਲਾਈ, ਕਿਉਂਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ ਅੰਮ੍ਰਿਤਸਰ ਪਧਾਰੇ ਸਨ। ਇਸ ਲਈ ਖੁਸ਼ੀ 'ਚ ਰੋਸ਼ਨੀ ਕੀਤੀ ਗਈ। 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਸ਼ਹਾਦਤ ਮਗਰੋਂ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰਗੱਦੀ 'ਤੇ ਸੁਸ਼ੋਭਿਤ ਹੋਏ ਤਾਂ ਉਨ੍ਹਾਂ ਨੇ ਦੋ ਕਿਰਪਾਨਾਂ ਧਾਰਨ ਕਰ ਕੇ ਜ਼ੁਲਮ ਖਿਲਾਫ ਡਟਣ ਦਾ ਐਲਾਨ ਕਰ ਦਿੱਤਾ। ਗੁਰੂ ਜੀ ਨੇ ਜਿਥੇ ਦੁਨਿਆਵੀ ਤਖ਼ਤਾਂ ਦੇ ਮੁਕਾਬਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ, ਉਥੇ ਹੀ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਵਧੀਆ ਕਿਸਮ ਦੇ ਸ਼ਸਤਰ ਭੇਟਾ ਦੇ ਰੂਪ 'ਚ ਲਿਆਉਣ ਲਈ ਕਿਹਾ। ਛੇਵੇਂ ਪਾਤਸ਼ਾਹ ਜੀ ਨੇ ਆਪਣੀ ਫੌਜ ਤਿਆਰ ਕੀਤੀ ਅਤੇ ਤਖ਼ਤ 'ਤੇ ਬੈਠਕੇ ਲੁਕਾਈ ਦੇ ਫੈਸਲੇ ਕਰਨ ਲਗੇ।

ਸਮੇਂ ਦੀ ਹਕੂਮਤ ਨੂੰ ਇਹ ਸਭ ਪ੍ਰਵਾਨ ਨਹੀਂ ਸੀ। ਗੁਰੂ ਸਾਹਿਬ ਦੇ ਇਸ ਸ਼ਾਹੀ ਠਾਠ ਨੂੰ ਵੇਖ ਕੇ ਅਤੇ ਗੁਰੂ ਸਾਹਿਬ ਦੀ ਵਧਦੀ ਸੈਨਿਕ ਸ਼ਕਤੀ ਤੋਂ ਬਾਦਸ਼ਾਹ ਜਹਾਂਗੀਰ ਘਬਰਾ ਗਿਆ। ਇਸੇ ਦੇ ਮੱਦੇਨਜ਼ਰ ਜਹਾਂਗੀਰ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ। ਇਥੇ ਹਕੂਮਤ ਦੀਆਂ ਨੀਤੀਆਂ ਨੂੰ ਨਾ ਮੰਨਣ ਵਾਲੇ ਰਾਜੇ ਵੀ ਕੈਦ ਕੀਤੇ ਹੋਏ ਸਨ। ਗੁਰੂ ਜੀ ਦੀ ਗ੍ਰਿਫਤਾਰੀ ਤੋਂ ਪਿਛੋਂ ਸਿੱਖ ਸੰਗਤਾਂ ਨੇ ਭਾਰੀ ਜਥੇ ਲੈ ਕੇ ਗਵਾਲੀਅਰ ਦੇ ਕਿਲ੍ਹੇ ਵੱਲ ਚਾਲੇ ਪਾ ਦਿੱਤੇ, ਜਿਸ ਤੋਂ ਬਾਅਦ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਰਿਹਾਅ ਕਰ ਦੇਣ ਦਾ ਫੈਸਲਾ ਕੀਤਾ। ਗੁਰੂ ਜੀ ਨੇ ਉਦੋਂ ਤਕ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ ਜਦੋਂ ਤਕ ਉਨ੍ਹਾਂ ਦੇ ਨਾਲ ਕੈਦੀ ੫੨ ਰਾਜੇ ਵੀ ਛੱਡ ਨਹੀਂ ਦਿੱਤੇ ਜਾਂਦੇ। ਇਸ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ। ਜਦ ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਣ ਤੋਂ ਬਾਅਦ ਦੀਵਾਲੀ ਸਮੇਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ 'ਤੇ ਪਹੁੰਚੇ ਤਾਂ ਸਿੱਖ ਸੰਗਤਾਂ ਨੇ ਖੁਸ਼ੀ ਵਿਚ ਦੀਪਮਾਲਾ ਕੀਤੀ, ਆਤਿਸ਼ਬਾਜ਼ੀ ਚਲਾ ਕੇ ਖੁਸ਼ੀਆਂ ਮਨਾਈਆਂ। ਇਸ ਤਰ੍ਹਾਂ ਇਸ ਦਿਹਾੜੇ ਨੂੰ 'ਬੰਦੀਛੋੜ ਦਿਵਸ' ਵਜੋਂ ਮਨਾਇਆ ਜਾਣ ਲੱਗ ਪਿਆ।

ਦੀਵਾਲੀ (ਬੰਦੀਛੋੜ ਦਿਵਸ) ਦਾ ਸਬੰਧ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨਾਲ ਵੀ ਜੁੜਦਾ ਹੈ। ਅਠਾਰ੍ਹਵੀਂ ਸਦੀ ਵਿਚ ਸਰਬੱਤ ਖਾਲਸਾ ਦੇ ਰੂਪ ਵਿਚ ਸਿੱਖ ਵੈਸਾਖੀ ਅਤੇ ਬੰਦੀਛੋੜ ਦਿਵਸ ਤੇ ਅੰਮ੍ਰਿਤਸਰ ਦੀ ਧਰਤੀ ਤੇ ਇਕੱਤਰ ਹੋਣ ਲਗੇ। ਇਸ ਮੌਕੇ ਪਿਛਲੇ ਸਮੇਂ ਦਾ ਲੇਖਾ ਜੋਖਾ ਕੀਤਾ ਜਾਂਦਾ ਅਤੇ ਅਗਲੇ ਸਮੇਂ ਲਈ ਵਿਉਂਤਾਂ ਬਣਾਈਆਂ ਜਾਦੀਆਂ। ਸਮੇਂ ਦੀ ਮੁਗ਼ਲ ਸਰਕਾਰ ਨੇ 'ਬੰਦੀਛੋੜ ਦਿਵਸ' ਮਨਾਉਣ 'ਤੇ ਪਾਬੰਦੀ ਲਾ ਦਿੱਤੀ। ਸਿੱਖਾਂ ਦੇ ਇਕੱਠੇ ਹੋਣ 'ਤੇ ਨਜ਼ਰ ਰੱਖੀ ਜਾਣ ਲੱਗ ਪਈ। ਸੰਮਤ 1794 ਦੀ ਦੀਵਾਲੀ ਦਾ ਤਿਉਹਾਰ ਨੇੜੇ ਆ ਗਿਆ। ਇਸ ਸਮੇਂ ਭਾਈ ਮਨੀ ਸਿੰਘ ਦੀ ਉਮਰ 10 ਸਾਲ ਦੇ ਕਰੀਬ ਹੋ ਗਈ ਸੀ। ਪਰੰਤੂ ਉਹ “ਗੁਰਮੁਖਿ ਬੁਢੇ ਕਦੇ ਨਾਹੀ” ਦੇ ਗੁਰਵਾਕ ਅਨੁਸਾਰ ਸੁਚੇਤ ਅਤੇ ਪੰਥਕ ਸੇਵਾ ਵਿਚ ਪੂਰੀ ਤਰ੍ਹਾਂ ਸਰਗਰਮ ਸਨ। ਭਾਈ ਮਨੀ ਸਿੰਘ ਭਾਈ ਸੁਬੇਗ ਸਿੰਘ ਤੇ ਭਾਈ ਸੂਰਤ ਸਿੰਘ ਨੂੰ ਨਾਲ ਲੈ ਕੇ ਸੂਬੇਦਾਰ ਲਾਹੌਰ ਜ਼ਕਰੀਆ ਖਾਨ ਨੂੰ ਮਿਲੇ ਅਤੇ ਸ੍ਰੀ ਗੁਰੂ ਹਰਿਗੋਬਿੰਦ ਪਾਤਸ਼ਾਹ ਦੇ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਉਪਰੰਤ ਸ੍ਰੀ ਅੰਮ੍ਰਿਤਸਰ ਵਾਪਸੀ ਦੀ ਯਾਦ ਨੂੰ ਦੀਵਾਲੀ ਮੌਕੇ ਜੋੜ-ਮੇਲੇ ਦੇ ਰੂਪ ਵਿਚ ਮਨਾਉਣ ਦੀ ਆਗਿਆ ਮੰਗੀ। ਸੂਬੇਦਾਰ ਨੇ ਭਾਈ ਸਾਹਿਬ ਨੂੰ 10 ਹਜ਼ਾਰ ਰੁਪਏ ਜਜ਼ੀਆ (ਟੈਕਸ) ਦੇਣ ਦੀ ਸੂਰਤ ਉੱਤੇ ਆਗਿਆ ਦੇ ਦਿੱਤੀ। ਇਹ ਰਕਮ ਜੋੜ-ਮੇਲੇ ਦੀ ਸਮਾਪਤੀ ਉਪਰੰਤ ਤਾਰਨੀ ਸੀ। ਭਾਈ ਸਾਹਿਬ ਨੇ ਦੂਰ-ਨੇੜੇ ਸਿੱਖ ਸੰਗਤਾਂ ਨੂੰ ਜੋੜ-ਮੇਲੇ ਵਿਚ ਸ਼ਾਮਲ ਹੋਣ ਲਈ ਸੁਨੇਹੇ ਘੱਲ ਦਿੱਤੇ।

ਉਧਰ ਲਾਹੌਰ ਦਰਬਾਰ ਨੇ ਫੈਸਲਾ ਕਰ ਲਿਆ ਕਿ ਦੂਰ-ਦੁਰਾਡੇ ਤੋਂ ਇਕੱਠੇ ਹੋਏ ਸਿੰਘਾਂ ਨੂੰ ਇਕ ਥਾਂ ਮਾਰ-ਮੁਕਾਉਣ ਲਈ ਇਸ ਤੋਂ ਵਧੀਆ ਹੋਰ ਮੌਕਾ ਨਹੀਂ ਮਿਲੇਗਾ। ਜ਼ਕਰੀਆ ਖਾਨ ਨੇ ਦੀਵਾਨ ਲਖਪਤ ਰਾਏ ਦੀ ਕਮਾਨ ਹੇਠ ਭਾਰੀ ਫੌਜ ਸ੍ਰੀ ਅੰਮ੍ਰਿਤਸਰ ਤੋਂ ਪੱਛਮ ਵੱਲ ਥੋੜ੍ਹੀ ਦੂਰ ਰਾਮ ਤੀਰਥ ਦੇ ਅਸਥਾਨ ਉੱਤੇ ਇਕੱਠੀ ਕਰ ਲਈ ਅਤੇ ਉਹ ਦੀਵਾਲੀ ਦੀ ਉਡੀਕ ਕਰਨ ਲੱਗੇ, ਪਰੰਤੂ ਇਸ ਸਾਜ਼ਿਸ਼ ਦਾ ਭਾਈ ਮਨੀ ਸਿੰਘ ਜੀ ਨੂੰ ਸੇਨਚ ਸਿਰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਫ਼ੌਰੀ ਤੌਰ 'ਤੇ ਸਿੱਖ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਆਉਣ ਤੋਂ ਮਨ੍ਹਾ ਕਰ ਦਿੱਤਾ। ਲਿਹਾਜ਼ਾ ਦੀਵਾਲੀ ਉੱਤੇ ਸਿੱਖ ਸੰਗਤਾਂ ਬਹੁਤ ਘੱਟ ਗਿਣਤੀ ਵਿਚ ਆਈਆਂ ਅਤੇ ਲਖਪਤ ਰਾਏ ਨਿਰਾਸ਼ ਹੋ ਕੇ ਵਾਪਸ ਪਰਤ ਗਿਆ। ਲਾਹੌਰ ਦਰਬਾਰ, ਜੋ ਭਾਈ ਸਾਹਿਬ ਦੇ ਪੈਂਤੜੇ ਤੋਂ ਬਹੁਤ ਕ੍ਰੋਧਵਾਨ ਸੀ, ਨੇ 10 ਹਜ਼ਾਰ ਰੁਪਏ ਜਜ਼ੀਏ ਦੀ ਮੰਗ ਕੀਤੀ। ਭਾਈ ਸਾਹਿਬ ਨੇ ਕਿਹਾ ਕਿ ਮੇਲਾ ਭਰਿਆ ਨਹੀਂ, ਚੜ੍ਹਤ ਆਈ ਨਹੀਂ, ਇਸ ਲਈ ਜਜ਼ੀਆ ਦੇਣ ਤੋਂ ਅਸਮਰੱਥ ਹਨ। ਲਾਹੌਰ ਦਾ ਸੂਬੇਦਾਰ ਤਾਂ ਪਹਿਲਾਂ ਹੀ ਬਹੁਤ ਖ਼ਫ਼ਾ ਸੀ। ਉਸ ਨੇ ਭਾਈ ਸਾਹਿਬ ਦੀ ਗ੍ਰਿਫ਼ਤਾਰੀ ਦਾ ਹੁਕਮ ਦੇ ਦਿੱਤਾ। ਇਸ ਉਪਰੰਤ ਲਾਹੌਰ ਦੀ ਫੌਜ ਭਾਈ ਮਨੀ ਸਿੰਘ ਅਤੇ ਹੋਰ ਕਈ ਨਾਮਵਰ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ। ਸੂਬੇਦਾਰ ਦੇ ਪੇਸ਼ ਕੀਤਾ ਗਿਆ ਜਿਸਨੇ ਭਾਈ ਸਾਹਿਬ ਦੀ ਜਾਨ ਬਖਸ਼ੀ ਲਈ ਬਾਕੀ ਸਿੰਘਾਂ ਨੂੰ ਵੀ ਗ੍ਰਿਫ਼ਤਾਰ ਕਰਾਉਣ ਦੀ ਸ਼ਰਤ ਰੱਖ ਦਿੱਤੀ। ਭਾਈ ਸਾਹਿਬ ਦੇ ਸਾਹਮਣੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਿਧਾਂਤ ਸੀ 'ਸਿਰ ਜਾਇ ਤਾਂ ਜਾਇ ਮੇਰਾ ਸਿੱਖੀ ਸਿਦਕ ਨਾ ਜਾਇ।' ਭਾਈ ਸਾਹਿਬ ਨੇ ਇੰਞ ਕਰਨ ਤੋਂ ਇਨਕਾਰ ਕਰ ਦਿੱਤਾ। ਜ਼ਕਰੀਆ ਖਾਨ ਨੇ ਕਾਜ਼ੀਆਂ ਦੇ ਫ਼ਰਜ਼ੀ ਅਤੇ ਮੁਸਤਫ਼ੀ ਫ਼ਤਵਿਆਂ ਦੀ ਆੜ ਹੇਠ ਭਾਈ ਮਨੀ ਸਿੰਘ ਸਮੇਤ ਹੋਰ ਸਿੰਘਾਂ ਨੂੰ ਜੇਲ੍ਹ ਅੰਦਰ ਬੰਦ ਕਰ ਦਿੱਤਾ ਅਤੇ ਉਨ੍ਹਾਂ ਉੱਤੇ ਅਸਹਿ ਅਤੇ ਅਕਹਿ ਜ਼ੁਲਮ, ਤਸ਼ੱਦਦ ਕੀਤੇ ਗਏ ਅਤੇ ਤਸੀਹੇ ਦਿੱਤੇ ਗਏ। ਸਿੰਘਾਂ ਨੂੰ ਕਿਹਾ ਗਿਆ ਜਾਂ 10 ਹਜ਼ਾਰ ਰੁਪਏ ਜ਼ੁਰਮਾਨਾ ਦਿਉ ਜਾਂ ਦੀਨ ਮੁਹੰਮਦੀ ਕਬੂਲ ਕਰੋ ਜਾਂ ਫਿਰ ਮੌਤ ਕਬੂਲ ਕਰੋ।

ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਅਸੀਂ ਦੇਖਦੇ ਹਾਂ ਕਿ ਜਿਥੇ ਦੀਵਾਲੀ ਦਾ ਸਬੰਧ ਛੇਵੇਂ ਪਾਤਸ਼ਾਹ ਬੰਦੀਛੋੜ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਬ ਜੀ ਦੀ ਗਵਾਲੀਅਰ ਕਿਲ੍ਹੇ ਵਿੱਚੋਂ ਰਿਹਾਈ ਨਾਲ ਜੁੜਦਾ ਹੈ, ਉਥੇ ਹੀ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਦੀ ਗਾਥਾ ਨਾਲ ਵੀ ਸਬੰਧ ਰੱਖਦਾ ਹੈ। ਬੰਦੀਛੋੜ ਦਿਵਸ ਸਾਨੂੰ ਹਰ ਤਰ੍ਹਾਂ ਦੇ ਬੰਧਨਾਂ ਤੋਂ ਮੁਕਤੀ ਦਾ ਸੁਨੇਹਾ ਦਿੰਦਾ ਹੈ। ਜਿਥੇ ਛੇਵੇਂ ਪਾਤਸ਼ਾਹ ਜੀ ਨੇ ਮਨੁੱਖੀ ਆਜ਼ਾਦੀ ਦਾ ਝੰਡਾ ਬੁਲੰਦ ਕਰ ਕੇ ਰਾਜਿਆਂ ਨੂੰ ਗਵਾਲੀਅਰ ਦੀ ਕੈਦ ਵਿੱਚੋਂ ਮੁਕਤੀ ਦਿਵਾਈ, ਉਥੇ ਹੀ ਭਾਈ ਮਨੀ ਸਿੰਘ ਜੀ ਨੇ ਵੀ ਸ਼ਹਾਦਤ ਤਾਂ ਪ੍ਰਵਾਨ ਕਰ ਲਈ ਪਰ ਹਕੂਮਤ ਦੀ ਗੁਲਾਮੀ ਸਵੀਕਾਰ ਨਹੀਂ ਕੀਤੀ। ਇਹ ਦਿਨ ਸਾਡੇ ਲਈ ਇੱਕ ਪ੍ਰਣ ਦਿਵਸ ਹੈ। ਸੱਚ ਤਾਂ ਇਹ ਹੈ ਕਿ ਵਹਿਮ-ਭਰਮ, ਅੰਧ ਵਿਸ਼ਵਾਸ, ਕਰਮਕਾਂਡ, ਪਾਖੰਡ ਦੇ ਨਾਲ-ਨਾਲ ਸਮਾਜਿਕ ਕੁਰੀਤੀਆਂ ਦੀ ਗੁਲਾਮੀ ਵਿਚ ਜਕੜਿਆ ਅੱਜ ਦਾ ਮਨੁੱਖ ਜੀਵਨ ਦੇ ਅਸਲ ਸੱਚ ਤੋਂ ਮੂੰਹ ਮੋੜੀ ਬੈਠਾ ਹੈ। ਨਸ਼ੇ, ਭਰੂਣ ਹੱਤਿਆ, ਫਜੂਲ ਖਰਚੀ ਆਦਿ ਜਿਹੇ ਚਲਨ ਨੇ ਸਮਾਜ ਨੂੰ ਕਈ ਚੁਣੌਤੀਆਂ ਦੇ ਰੂਬਰੂ ਕਰਵਾਇਆ ਹੈ।  

  • bandichod divas
  • Sikh community
  • ਬੰਦੀਛੋੜ ਦਿਵਸ
  • ਸਿੱਖ ਕੌਮ

ਦੀਵਾਲੀ 'ਤੇ ਪ੍ਰਦੂਸ਼ਣ ਵਧਣ ਦਾ ਖਤਰਾ, ਸ਼ਾਮ ਨੂੰ ਨਿਕਲੋ ਤਾਂ ਇਹ ਮਾਸਕ ਪਾ ਕੇ

NEXT STORY

Stories You May Like

  • world sikh parliament condemns encounter of sikh youth ranjit singh in punjab
    ਪੰਜਾਬ 'ਚ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਐਨਕਾਊਂਟਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਿਖੇਧੀ
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • dalit sikh face central government sikh face
    ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
  • race for tickets within congress in budhlada ahead of 2027 elections
    2027 ਚੋਣਾਂ ਤੋਂ ਪਹਿਲਾਂ ਬੁਢਲਾਡਾ ‘ਚ ਕਾਂਗਰਸ ਅੰਦਰ ਟਿਕਟਾਂ ਦੀ ਦੌੜ ਤੇ ਗੁੱਟਬੰਦੀ ਤੇਜ਼
  • all india sikh students federation  organizational structure
    ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਥੇਬੰਧਕ ਢਾਂਚੇ ਦਾ ਐਲਾਨ
  • rahul gandhi  barnala visit  punjab congress
    ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨਵਾਂ ਇਤਿਹਾਸ ਸਿਰਜੇਗੀ : ਗੁਰਮੇਲ ਮੌੜ
  • melania trump  un security council
    ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਰਚੇਗੀ ਇਤਿਹਾਸ
  • sikh preacher attack in bathinda
    ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ ਕੀਤੇ ਕਤਲ
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
Trending
Ek Nazar
how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new in varinder singh ghuman death case
      ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
    • bjp government needed to bring about reforms naib saini
      ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ ਭਾਜਪਾ ਸਰਕਾਰ ਜ਼ਰੂਰੀ: ਨਾਇਬ ਸੈਣੀ
    • akali dal announces candidate from samrala constituency for assembly elections
      ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
    • acp and sho suspended in the firing incident at vardaan medical centre
      ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
    • sukhpal singh khaira statement
      ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ! ਤਸਵੀਰਾਂ ਸਾਂਝੀਆਂ ਕਰਕੇ...
    • holidays announced in rupnagar district from tomorrow till 4th march
      ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ...
    • first phase of hola mohalla completed at sri kiratpur sahib amid applause
      ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ...
    • protest march in bathinda against us attack on iran
      ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
    • power outage will continue in these areas of punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
    • harsimrat badal raises serious questions about the current situation in punjab
      ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +