ਫਤਿਆਬਾਦ (ਕੰਵਲ) : ਕਸਬਾ ਫਤਿਆਬਾਦ ਦੇ ਪੰਜਾਬ ਨੈਸ਼ਨਲ ਬੈਂਕ ਵਿਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇਕ ਔਰਤ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਵਿੰਦਰ ਕੌਰ ਪਤਨੀ ਦਰਸ਼ਨ ਸਿੰਘ, ਜੋ ਕਿ ਪਿੰਡ ਫਤਿਆਬਾਦ ਦੀ ਰਹਿਣ ਵਾਲੀ ਸੀ, ਬੈਂਕ ’ਚੋਂ ਪੈਨਸ਼ਨ ਲੈ ਕੇ ਬਾਹਰ ਨਿਕਲ ਰਹੀ ਸੀ ਤਾਂ ਪਰਿਵਾਰ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਜ਼ਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਬੈਂਕ ਦੇ ਗੇਟ ਅੱਗੇ ਰੱਖ ਕੇ ਬੈਂਕ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ। ਪੁਲਸ ਨੇ ਮਾਹੌਲ ਨੂੰ ਸ਼ਾਂਤ ਕੀਤਾ ਅਤੇ ਪੁੱਛਗਿੱਛ ਕੀਤੀ। ਪੋਸਟਮਾਰਟਮ ਰਿਪੋਰਟ ਆਉਣ ’ਤੇ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇਗਾ।
ਇਸ ਸਬੰਧੀ ਜਦੋਂ ਬੈਂਕ ਮੈਨੇਜਰ ਵਿਨੋਦ ਵਿਮਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੈਂਕ ਦੇ ਗੇਟ ’ਚ ਕਰੰਟ ਲੱਗਣ ਨਾਲ ਔਰਤ ਦੀ ਮੌਤ ਨਹੀਂ ਹੋਈ ਹੈ। ਹੈਰਾਨੀ ਦੀ ਗੱਲ ਇਹ ਵੀ ਹੈ, ਜਦੋਂ ਮੌਕੇ ’ਤੇ ਮੌਜੂਦ ਲੋਕਾਂ ਨੇ ਬੈਂਕ ਮੈਨੇਜਰ ਕੋਲੋਂ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਨ ਦੀ ਮੰਗ ਕੀਤੀ ਤਾਂ ਬੈਂਕ ਮੈਨੇਜਰ ਨੂੰ ਕੈਮਰੇ ਦੇ ਲੱਗੇ ਪਾਸਵਰਡ ਵੀ ਯਾਦ ਨਹੀਂ ਸਨ।
ਖੰਨਾ 'ਚ ਸ਼ਰਮਨਾਕ ਵਾਰਦਾਤ, ਵਿਦੇਸ਼ੋਂ ਪੜ੍ਹਨ ਆਈ ਕੁੜੀ ਨਾਲ ਜਬਰ-ਜ਼ਿਨਾਹ
NEXT STORY