ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਥਾਣਾ ਤਰਸੀਕਾ ਦੇ ਅਧੀਨ ਪੈਂਦੇ ਪਿੰਡ ਖਜਿਆਲਾ 'ਚ ਸਥਿਤ ਇਕ ਨਿੱਜੀ ਬੈਂਕ ਵਿਚ ਦਿਨ-ਦਿਹਾੜੇ ਡਾਕਾ ਮਾਰ ਕੇ ਲੁਟੇਰੇ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਪਹਿਲਾਂ ਬੈਂਕ ਦੇ ਗਾਰਡ ਨੂੰ ਗੰਨ ਪੁਆਇੰਟ 'ਤੇ ਬੰਧਕ ਬਣਾਇਆ ਅਤੇ ਫਿਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਬੈਂਕ ਵਿਚੋਂ ਲਗਭਗ 11 ਲੱਖ ਰੁਪਏ ਲੁੱਟ ਕੇ ਲੈ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਇਸ ਮਾਮਲੇ ਵਿਚ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਹਥਿਆਰਾਂ ਦੇ ਜ਼ੋਰ 'ਤੇ ਜਿਊਲਰੀ ਦੀ ਦੁਕਾਨ 'ਚੋਂ ਲੁੱਟੇ ਗਹਿਣੇ ਤੇ ਨਕਦੀ
NEXT STORY